ਬਿਹਾਰ ਤੋਂ ਯੂਪੀ ਤੱਕ ਫੈਲਿਆ ਵਿਦਿਆਰਥੀਆਂ ਦਾ ਪ੍ਰਦਰਸ਼ਨ, ਸਥਿਤੀ ਨੂੰ ਸੰਭਾਲਣ ਲਈ ਰੇਲ ਮੰਤਰੀ ਨੇ ਕੀਤਾ ਇਹ ਐਲਾਨ

TeamGlobalPunjab
2 Min Read

ਬਿਹਾਰ : ਰੇਲਵੇ ਰਿਕਰੂਟਮੈਂਟ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਿਹਾਰ ਦੇ ਨਾਲ-ਨਾਲ ਯੂਪੀ ਦੇ ਕਈ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼ ਹਨ। ਅੱਜ ਉਨ੍ਹਾਂ ਦਾ ਗੁੱਸਾ ਭੜਕ ਗਿਆ ਤੇ ਉਨ੍ਹਾਂ ਨੇ ਇੱਕ ਟ੍ਰੇਨ ਨੂੰ ਅੱਗ ਲਗਾ ਦਿੱਤੀ।

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਉਮੀਦਵਾਰਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ ਹੈ। ਰੇਲ ਮੰਤਰੀ ਨੇ ਦਿੱਲੀ ‘ਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਮੀਦਵਾਰਾਂ ਦੇ ਵਿਰੋਧ ਦੇ ਮੱਦੇਨਜ਼ਰ ਰੇਲਵੇ ਭਰਤੀ ਬੋਰਡ ਦੀਆਂ ਗੈਰ-ਤਕਨੀਕੀ ਅਤੇ ਲੈਵਲ-1 ਦੀਆਂ ਪ੍ਰੀਖਿਆਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਪਾਸ ਜਾਂ ਫੇਲ੍ਹ ਹੋਏ ਉਮੀਦਵਾਰਾਂ ਦੀ ਸੁਣਵਾਈ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਰੇਲ ਮੰਤਰਾਲੇ ਨੂੰ ਰਿਪੋਰਟ ਦੇਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦੇ ਹਿੱਤ ਵਿੱਚ ਅੱਗੇ ਫੈਸਲਾ ਲਿਆ ਜਾਵੇਗਾ। ਰੇਲ ਮੰਤਰੀ ਨੇ ਕਿਹਾ ਕਿ ਰੇਲਵੇ ਰਿਕਰੂਟਮੈਂਟ ਬੋਰਡ ਦੇ ਸਾਰੇ ਚੇਅਰਪਰਸਨਾਂ ਨੂੰ ਵਿਦਿਆਰਥੀਆਂ ਦੀਆਂ ਚਿੰਤਾਵਾਂ ਸੁਣਨ, ਉਨ੍ਹਾਂ ਨੂੰ ਕੰਪਾਇਲ ਕਰਨ ਅਤੇ ਕਮੇਟੀ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਮੰਤਵ ਲਈ ਇੱਕ ਈਮੇਲ ਵੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ। ਉਹ ਕਾਨੂੰਨ ਹੱਥ ਵਿਚ ਨਾ ਲੈਣ।ਉਨ੍ਹਾਂ ਕਿਹਾ ਕਿ ਤੁਸੀਂ ਜਿਥੇ ਨੌਕਰੀ ਕਰਨ ਬਾਰੇ ਸੋਚ ਰਹੇ ਹੋ,ਉੁਸ ਨੂੰ ਨੁਕਸਾਨ ਕਿਵੇਂ ਪਹੁੰਚਾ ਸਕਦੇ ਹੋ। ਤੁਸੀਂ ਆਪਣੀ ਗੱਲਾਂ ਨੂੰ ਸਹੀ ਤਰੀਕੇ ਨਾਲ ਕਮੇਟੀ ਅੱਗੇ ਰੱਖੋ। ਤੁਹਾਡੀ ਸਮੱਸਿਆ ਹੱਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੀ ਸਮੱਸਿਆ ਸੁਣਨ ਨੂੰ ਤਿਆਰ ਹਨ। 

Share this Article
Leave a comment