ਪੰਜਾਬ ‘ਚ ਰੇਲ ਸੇਵਾ ਹੋਈ ਬਹਾਲ ਤਾਂ ਸਟੇਸ਼ਨ ‘ਤੇ ਪਹੁੰਚ ਰਹੇ ਯਾਤਰੀਆਂ ਨੇ ਕੀਤਾ ਕਿਸਾਨਾਂ ਦਾ ਧੰਨਵਾਦ

TeamGlobalPunjab
1 Min Read

ਫ਼ਿਰੋਜ਼ਪੁਰ: ਕੇਂਦਰੀ ਰੇਲ ਮੰਤਰਾਲੇ ਵੱਲੋਂ ਮਿਲੀ ਹਰੀ ਝੰਡੀ ਤੋਂ ਬਾਅਦ ਪੰਜਾਬ ਵਿੱਚ ਰੇਲ ਆਵਾਜਾਈ ਬਹਾਲ ਕਰ ਦਿੱਤੀ ਗਈ। ਲਗਭਗ ਦੋ ਮਹੀਨਿਆਂ ਮਗਰੋਂ ਰੇਲ ਮਾਰਗਾਂ ਤੇ ਗੱਡੀਆਂ ਮੁੜ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਤਹਿਤ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੇ ਯਾਤਰੀਆਂ ਦਾ ਆਉਣਾ ਵੀ ਸ਼ੁਰੂ ਹੋ ਚੁੱਕਿਆ ਹੈ।

ਰੇਲ ਸਫ਼ਰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਸਕੇ ਇਸ ਦੇ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਆਰਪੀਐਫ ਦੀਆਂ ਟੀਮਾਂ ਵੀ ਰੇਲਵੇ ਸਟੇਸ਼ਨ ਤੇ ਮੌਜੂਦ ਹਨ। ਰੇਲਵੇ ਸਟੇਸ਼ਨ ਤੇ ਪਹੁੰਚ ਰਹੇ ਯਾਤਰੀ ਕਿਸਾਨਾਂ ਦਾ ਧੰਨਵਾਦ ਕਰ ਰਹੇ ਹਨ ਕਿ ਉਨ੍ਹਾਂ ਨੇ ਗੱਡੀਆਂ ਨੂੰ ਜਾਣਦੀ ਲਈ ਰਾਹ ਦਿੱਤਾ ਹੈ।

ਯਾਤਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਰੇਲ ਗੱਡੀਆਂ ਚੱਲਣ ਦਾ ਇੰਤਜ਼ਾਰ ਕਰ ਰਹੇ ਸਨ ਪਰ ਕਿਸਾਨਾਂ ਦੇ ਅੰਦੋਲਨ ਕਾਰਨ ਟਰੇਨਾਂ ਤੇ ਬਰੇਕ ਲੱਗੀ ਹੋਈ ਸੀ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਸਨ। ਹੁਣ ਰੇਲ ਸੇਵਾ ਬਹਾਲ ਹੋਣ ਦੇ ਨਾਲ ਯਾਤਰੀ ਆਪਣਾ ਸਫ਼ਰ ਆਰਾਮਦਾਇਕ ਤਰੀਕੇ ਨਾਲ ਕਰ ਸਕਦੇ ਹਨ।

Share this Article
Leave a comment