ਮੁਹਾਲੀ : ਪੰਜਾਬ ਵਿੱਚ ਬੀਤੇ ਦਿਨੀ ਧੁੱਪ ਅਤੇ ਗਰਮੀ ਤੋਂ ਬਾਅਦ ਅੱਜ ਲੋਕਾਂ ਨੂੰ ਵੱਡੀ ਰਾਹਤ ਹੈ। ਦਰਅਸਲ ਪੰਜਾਬ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (Punjab Weather Update) (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਵੇਰ ਤੋਂ ਹੀ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ।
4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 37.3 ਡਿਗਰੀ ਦਰਜ ਕੀਤਾ ਗਿਆ।
ਮੌਜੂਦਾ ਪੰਜਾਬ ਭਵਿੱਖਬਾਣੀ:24/08/2024 05:27:2. ਸੰਗਰੂਰ , ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/CyZEBeXjIi
— IMD Chandigarh (@IMD_Chandigarh) August 23, 2024
ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਅੱਜ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ 25-26 ਅਗਸਤ ਨੂੰ ਵੀ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।