ਪੰਜਾਬ ‘ਚ ਇਹਨਾਂ ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚਿਤਾਵਨੀ

Prabhjot Kaur
2 Min Read

ਚੰਡੀਗੜ੍ਹ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਦੇਸ਼ ਭਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਚਾਰ ਦਿਨ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਸ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ 11 ਮਈ ਤੱਕ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ 11 ਤੋਂ 12 ਮਈ ਤੱਕ ਇਸੇ ਤਰ੍ਹਾਂ ਦੇ ਹਾਲਾਤ ਦੇ ਨਾਲ ਵੱਡੇ ਪੱਧਰ ‘ਤੇ ਬਾਰਿਸ਼ ਹੋਵੇਗੀ, ਜਦੋਂ ਕਿ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵਿਆਪਕ ਬਾਰਿਸ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment