ਪੰਜਾਬ ‘ਚ ਮੀਂਹ ਤੇ ਗੜ੍ਹੇਮਾਰੀ ਨੇ ਵਧਾਈ ਠੰਢ, ਅੱਜ ਪੈ ਸਕਦੀ ਹੈ ਸੰਘਣੀ ਧੁੰਦ, ਯੈਲੋ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ: ਸੂਬੇ ਭਰ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੀਰਵਾਰ ਨੂੰ ਬਾਰਿਸ਼ ਤੇ ਗੜੇ ਪਏ। ਮੀਂਹ ਅਤੇ ਗੜੇਮਾਰੀ ਤੋਂ ਬਾਅਦ ਮੌਸਮ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਰਹੇਗੀ। ਹਿਮਾਚਲ ਵਿੱਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਜ਼ਿਲ੍ਹਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਤੇ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸਤ ਤੇ ਘੱਟੋ ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ, ਨਵਾਂਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸੂਬੇ ’ਚ ਮੌਸਮ ਸਾਫ਼ ਰਹੇਗਾ ਪਰ ਸਵੇਰ ਦੇ ਸਮੇਂ ਸੰਘਣੀ ਧੁੰਧ ਪੈ ਸਕਦੀ ਹੈ। ਤਿੰਨ ਫਰਵਰੀ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਸੂਬੇ ਦੇ ਕੁਝ ਹਿੱਸਿਆਂ ’ਚ ਗਰਜ ਚਮਕ ਨਾਲ ਬਾਰਿਸ਼ ਹੋ ਸਕਦੀ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸਵੇਰ ਵੇਲੇ ਧੁੰਦ ਪੈਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment