ਬੀਤੇ ਦਿਨੀਂ ਪੰਜਾਬ ‘ਚ ਪਏ ਮੀਂਹ ਨੇ ਤੋੜਿਆ 16 ਸਾਲ ਦਾ ਰਿਕਾਰਡ

TeamGlobalPunjab
1 Min Read

ਲੁਧਿਆਣਾ: ਪੰਜਾਬ ‘ਚ ਮੌਸਮ ਦਾ ਮਿਜਾਜ਼ ਲਗਾਤਾਰ ਬਦਲਦਾ ਜਾ ਰਿਹਾ ਹੈ। ਬੀਤੇ ਦਿਨ ਪੰਜਾਬ ਭਰ ‘ਚ ਪਏ ਮੀਹ ਨੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਨੇ 16 ਸਾਲ ਬਾਅਦ ਅਕਤੂਬਰ ਮਹੀਨੇ ਵਿੱਚ ਭਾਰੀ ਬਾਰਿਸ਼ ਹੋਈ ਹੈ। ਜਿਸ ਨਾਲ ਮੌਸਮ ਤੇ ਪ੍ਰਭਾਵ ਪਿਆ ਹੈ ਅਤੇ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ, ਲੁਧਿਆਣਾ ਦੇ ਵਿੱਚ 31 ਐਮਐਮ ਮੀਂਹ ਦਰਜ ਕੀਤਾ ਗਿਆ ਜਦਕਿ ਪੰਜਾਬ ਦੇ ਕਈ ਹਿੱਸਿਆਂ ‘ਚ ਗੜ੍ਹੇਮਾਰੀ ਦੇ ਨਾਲ ਤੇਜ਼ ਮੀਂਹ ਕਾਰਨ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਪਏ ਮੀਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਪੀਏਯੂ ਪ੍ਰਯੋਗਸ਼ਾਲਾ ਦੇ ਵਿੱਚ ਤਾਪਮਾਨ ‘ਚ 10 ਡਿਗਰੀ ਗਿਰਾਵਟ ਰਿਕਾਰਡ ਹੋਈ ਹੈ ਜੋ ਕਿ ਅਕਤੂਬਰ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਮੌਸਮ ਸਾਫ ਅਤੇ ਖੁਸ਼ਕ ਰਹੇਗਾ।

Share this Article
Leave a comment