ਪੰਜਾਬ ‘ਚ ਕਈ ਥਾਂਈ ਪੈ ਰਿਹਾ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Global Team
2 Min Read

ਮੁਹਾਲੀ : ਅੱਜ ਸਵੇਰੇ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹਾਰਮ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ ‘ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਸਤੰਬਰ ਦੇ ਮਹੀਨੇ 9 ਦਿਨਾਂ ‘ਚ 24 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 9 ਸਤੰਬਰ ਤੱਕ ਸੂਬੇ ਵਿੱਚ 34.5 ਮਿਲੀਮੀਟਰ ਵਰਖਾ ਹੋਈ ਹੈ ਪਰ ਹੁਣ ਤੱਕ ਸਿਰਫ਼ 26.3 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ ਵਿੱਚ ਵੀ ਇਨ੍ਹਾਂ ਦਿਨਾਂ ਵਿੱਚ 14 ਫੀਸਦੀ ਘੱਟ ਮੀਂਹ ਪਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment