ਚੰਡੀਗੜ੍ਹ: ਨਵੰਬਰ ਦੇ ਸ਼ੁਰੂਆਤੀ ਹਫ਼ਤੇ ਵਿੱਚ ਪੰਜਾਬ ਵਾਸੀਆਂ ਨੂੰ ਵਧ ਰਹੇ ਪ੍ਰਦੂਸ਼ਣ ਤੋਂ ਥੋੜ੍ਹੀ ਜਿਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨ ਵਿਭਾਗ ਨੇ 5 ਅਤੇ 6 ਨਵੰਬਰ ਨੂੰ ਸੂਬੇ ਵਿੱਚ ਬਾਰਿਸ਼ ਹੋਣ ਦਾ ਅਨੁਮਾਨ ਕੀਤਾ ਹੈ, ਹਾਲਾਂਕਿ ਅਜੇ ਤੱਕ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ।
ਵਿਭਾਗ ਮੁਤਾਬਕ, 4 ਨਵੰਬਰ ਨੂੰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਜਾਵੇਗਾ। ਇਸ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ ਵਿੱਚ ਨਜ਼ ਆਵੇਗਾ, ਪਰ ਇਹ 5 ਅਤੇ 6 ਨਵੰਬਰ ਨੂੰ ਪੰਜਾਬ ਨੂੰ ਵੀ ਪ੍ਰਭਾਵਿਤ ਕਰੇਗਾ। ਇਨ੍ਹਾਂ ਦਿਨਾਂ ਵਿੱਚ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਕਈ ਜਗ੍ਹਾਵਾਂ ‘ਤੇ ਮੱਧਮ ਤੋਂ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ।
ਬਾਰਿਸ਼ ਨਾਲ ਪੰਜਾਬ ਵਿੱਚ ਹਵਾ ਦੀ ਕੁਆਲਿਟੀ ਵਿੱਚ ਕਾਫ਼ੀ ਸੁਧਾਰ ਆ ਸਕਦਾ ਹੈ। ਪ੍ਰਦੂਸ਼ਣ ਵਾਲੇ ਕਣ ਜ਼ਮੀਨ ‘ਤੇ ਬੈਠ ਜਾਣਗੇ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਬਿਹਤਰੀ ਆਵੇਗੀ। ਫਿਲਹਾਲ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ AQI 100 ਤੋਂ ਵੱਧ ਰਿਕਾਰਡ ਕੀਤਾ ਜਾ ਰਿਹਾ ਹੈ, ਅਤੇ ਬਠਿੰਡਾ ਵਿੱਚ ਇਹ 205 ਤੱਕ ਪਹੁੰਚ ਗਿਆ ਹੈ।
ਤਾਪਮਾਨ ਵਿੱਚ ਆ ਰਹੀ ਗਿਰਾਵਟ
ਸੂਬੇ ਭਰ ਵਿੱਚ ਜ਼ਿਆਦਾਤਰ ਤਾਪਮਾਨ ਲਗਾਤਾਰ ਘਟ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਲਗਭਗ 1 ਡਿਗਰੀ ਘਟਿਆ ਹੈ। ਮਾਨਸਾ ਵਿੱਚ ਸਭ ਤੋਂ ਵੱਧ ਤਾਪਮਾਨ 32.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਗੁਰਦਾਸਪੁਰ ਵਿੱਚ ਸਭ ਤੋਂ ਘੱਟ 16 ਡਿਗਰੀ ਸੈਲਸੀਅਸ ਸੀ। ਇਸ ਦੇ ਨਾਲ ਹੀ ਮਿਨੀਮਮ ਤਾਪਮਾਨ 1.1 ਡਿਗਰੀ ਵਧਿਆ ਹੈ। ਮੌਸਮ ਮਾਹਿਰਾਂ ਨੇ ਕਿਹਾ ਕਿ ਇਹ ਆਮ ਨਾਲੋਂ ਲਗਭਗ 4 ਡਿਗਰੀ ਵੱਧ ਹੈ, ਜੋ ਚਿੰਤਾਜਨਕ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

