ਲੂ ਦੇ ਕਹਿਰ ਤੋਂ ਮਿਲੇਗੀ ਨਿਜਾਤ! ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੇਵੇਗਾ ਦਸਤਕ, ਜਾਣੋ ਆਪਣੇ ਸ਼ਹਿਰ ਦਾ ਹਾਲ

Global Team
3 Min Read

ਨਵੀ ਦਿੱਲੀ : ਦੇਸ਼ ਦੇ ਕਈ ਸੂਬੇ ਇਸ ਸਮੇਂ ਭੱਠੀ ਵਾਂਗ ਤਪ ਰਹੇ ਹਨ। ਮਹਾਰਾਸ਼ਟਰ ਦੇ ਅਕੋਲਾ ਵਿੱਚ ਤਾਪਮਾਨ 47 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ, ਜਦਕਿ ਯੂਪੀ ਦਾ ਬਾਂਦਾ 48 ਡਿਗਰੀ ਨੂੰ ਛੂਹ ਰਿਹਾ ਹੈ।ਅਪ੍ਰੈਲ ਦਾ ਪਹਿਲਾ ਹਫ਼ਤਾ ਜਿੰਨਾ ਰਾਹਤ ਭਰਿਆ ਰਿਹਾ, ਦੂਜਾ, ਤੀਜਾ ਅਤੇ ਚੌਥਾ ਹਫ਼ਤਾ ਕੱਟਣਾ ਮੁਸ਼ਕਲ ਹੋ ਰਿਹਾ ਹੈ। ਹਾਲਾਂਕਿ, ਇਸ ਦੌਰਾਨ 27 ਅਪ੍ਰੈਲ ਤੋਂ ਕਈ ਸੂਬਿਆਂ ‘ਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਨਾਲ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਰਾਜਧਾਨੀ ਦਿੱਲੀ ਵਿੱਚ ਅੱਜ ਹੀਟਵੇਵ ਦਾ ਯੈਲੋ ਅਲਰਟ ਹੈ, ਹਾਲਾਂਕਿ ਦੁਪਹਿਰ ਤੋਂ ਬਾਅਦ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ, ਜਦਕਿ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਨੂੰ ਪਾਰ ਕਰ ਜਾਵੇਗਾ। 28 ਤੋਂ 30 ਅਪ੍ਰੈਲ ਦੇ ਵਿਚਕਾਰ ਹਲਕੀ ਬਾਰਿਸ਼ ਅਤੇ ਗਰਜ-ਚਮਕ ਦਾ ਸਿਲਸਿਲਾ ਜਾਰੀ ਰਹੇਗਾ। 1 ਮਈ ਨੂੰ ਪਾਰਾ ਡਿੱਗੇਗਾ ਅਤੇ ਇਹ 41 ਡਿਗਰੀ ਤੱਕ ਰਹਿ ਸਕਦਾ ਹੈ।

ਜੇਕਰ ਪੰਜਾਬ-ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ 27 ਅਪ੍ਰੈਲ ਤੋਂ ਬਾਅਦ ਮੌਸਮ ਕਰਵਟ ਲਵੇਗਾ ਅਤੇ 30 ਅਪ੍ਰੈਲ ਤੱਕ ਗਰਜ-ਚਮਕ ਦੇ ਨਾਲ ਬਾਰਿਸ਼ ਦਾ ਅਲਰਟ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 1 ਮਈ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਮੌਸਮ ਵਿਭਾਗ ਮੁਤਾਬਕ ਅੱਜ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਹਨੇਰੀ -ਤੂਫ਼ਾਨ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ 9 ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਲੂ ਚੱਲਣ ਦਾ ਅਨੁਮਾਨ ਹੈ।

ਹਰਿਆਣਾ ਵਿੱਚ ਵੀ ਭਿਆਨਕ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਸੂਬੇ ਵਿੱਚ ਇੱਕ ਤਾਜ਼ਾ ਪੱਛਮੀ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਦੇ ਪ੍ਰਭਾਵ ਕਾਰਨ ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

ਮੌਸਮ ਵਿਭਾਗ ਅਨੁਸਾਰ ਭਿਵਾਨੀ, ਫਰੀਦਾਬਾਦ, ਪਲਵਲ, ਪਾਣੀਪਤ, ਸੋਨੀਪਤ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਅੰਬਾਲਾ, ਪੰਚਕੂਲਾ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment