ਪੰਜਾਬ ‘ਚ ਨਹੀਂ ਰੁੱਕ ਰਿਹਾ ਮੀਂਹ, ਕਿਸਾਨ ਹੋ ਰਹੇ ਪਰੇਸ਼ਾਨ

TeamGlobalPunjab
1 Min Read

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਮੌਸਮ ਦਾ ਵਿਗੜਿਆ ਮਿਜਾਜ਼ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਕਿਸਾਨ ਕਾਫ਼ੀ ਪਰੇਸ਼ਾਨ ਹੋ ਰਹੇ ਹਨ। ਬੀਤੀ ਰਾਤ ਤੋਂ ਹੀ ਪੰਜਾਬ ਭਰ ਵਿੱਚ ਤੇਜ਼ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਖਰਾਬ ਮੌਸਮ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਪੰਜਾਬ ਦੀਆਂ ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਹੋ ਰਹੀ ਹੈ ਤਾਂ ਕਈ ਜਗ੍ਹਾ ‘ਤੇ ਅੱਜ ਸਵੇਰੇ ਗੜ੍ਹੇਮਾਰੀ ਵੀ ਦੇਖਣ ਨੂੰ ਮਿਲੀ। ਜਿਸ ਕਾਰਨ ਕਣਕ ਦੀ ਫਸਲ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ।

ਉੱਤਰ ਭਾਰਤ ਵਿੱਚ ਬੀਤੀ ਰਾਤ ਤੋਂ ਹੀ ਆਸਮਾਨ ‘ਤੇ ਬੱਦਲ ਛਾਏ ਹੋਏ ਸਨ। ਜਿਸ ਤੋਂ ਬਾਅਦ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਵੇਰ ਵੇਲੇ ਹਲਕੀ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਮੀਂਹ ਨੇ ਤੇਜ਼ ਰੂਪ ਧਾਰ ਲਿਆ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਦਾ ਦੌਰ ਵੀ ਜਾਰੀ ਹੈ। ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੌਸਮ ਕਾਫੀ ਠੰਢਾ ਹੋ ਗਿਆ ਹੈ। ਆਮ ਲੋਕਾਂ ਨੂੰ ਗਰਮ ਮੌਸਮ ਤੋਂ ਰਾਹਤ ਤਾਂ ਜ਼ਰੂਰ ਮਿਲੀ ਹੈ ਪਰ ਕਿਸਾਨਾਂ ਲਈ ਸਭ ਤੋਂ ਔਖੀ ਘੜੀ ਹੈ। ਫਸਲ ਖੇਤੀ ਵਿੱਚ ਖੜ੍ਹੀ ਵੀ ਨੁਕਸਾਨੀ ਗਈ ਹੈ ਅਤੇ ਮੰਡੀਆਂ ਵਿੱਚ ਵੀ ਕਣਕ ਦੀ ਫਸਲ ਰੁਲ ਰਹੀ ਹੈ। ਜਿਸ ਕਾਰਨ ਕਿਸਾਨ ਕਾਫ਼ੀ ਪਰੇਸ਼ਾਨ ਹੈ।

Share this Article
Leave a comment