ਉੱਤਰ ਭਾਰਤ ਸਣੇ ਪੰਜਾਬ ‘ਚ ਮੀਂਹ ਨੇ ਵਧਾਈ ਠੰਢ, ਹਿਮਾਚਲ ‘ਚ ਭਾਰੀ ਬਰਫ਼ਬਾਰੀ

TeamGlobalPunjab
1 Min Read

ਨਵੀਂ ਦਿੱਲੀ: ਉੱਤਰ ਭਾਰਤ ‘ਚ ਮੌਸਮ ਦਾ ਬਦਲਿਆ ਮਿਜਾਜ਼ ਦੇਖਣ ਨੂੰ ਮਿਲਿਆ ਹੈ। ਮੈਦਾਨੀ ਇਲਾਕਿਆਂ ‘ਚ ਬੀਤੀ ਰਾਤ ਪਏ ਮੀਂਹ ਕਾਰਨ ਪਾਰਾ ਹੇਠਾਂ ਡਿੱਗ ਗਿਆ ਹੈ। ਉੱਧਰ ਪਹਾੜੀ ਇਲਾਕਿਆਂ ਵਿੱਚ ਵੀ ਪਈ ਬਰਫਬਾਰੀ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਖੇਤਰਾਂ ਵਿਚ ਬੀਤੀ ਰਾਤ ਤੇਜ਼ ਮੀਂਹ ਪਿਆ ਜਦ ਕਿ ਪਹਾੜੀ ਇਲਾਕੇ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਰਫਬਾਰੀ ਦੇਖਣ ਨੂੰ ਮਿਲੀ।

ਵਧਦੀ ਠੰਡ ਨਾਲ ਸ਼ੀਤ ਲਹਿਰ ਜਲਦ ਆਉਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਬੱਦਲ ਛਾਏ ਰਹਿਣਗੇ, ਹਾਲਾਂਕਿ ਹਿਮਾਚਲ ਵਿਚ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।

ਮੀਂਹ ਪੈਣ ਕਾਰਨ ਦਿੱਲੀ ‘ਚ ਵੀ ਤਾਪਮਾਨ ‘ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ ਦੇ ਸਾਊਥ ਦਿੱਲੀ, ਦਵਾਰਕਾ, ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਅਤੇ ਪੂਰਬੀ ਦਿੱਲੀ ਸਣੇ ਇਲਾਕਿਆਂ ‘ਚ ਮੀਂਹ ਪਿਆ ਹੈ।

Share This Article
Leave a Comment