ਸ਼ਰਾਬ ਦੀ ਹੋਮ ਡਲਿਵਰੀ ਤੋਂ ਵੇਰਕਾ ਹੋਏ ਨਾਰਾਜ਼ ਦਿੱਤੀ ਸਖਤ ਪ੍ਰਤੀਕਿਰਿਆ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਲੈ ਕੇ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਵਲੋਂ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ । ਵੇਰਕਾ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਮੁੱਦੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ ਕਿ ਬਹੁਤ ਸਾਰੇ ਵਿਧਾਇਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ । ਵੇਰਕਾ ਨੇ ਕਿਹਾ ਕਿ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਫੌਰੀ ਤੌਰ ਤੇ ਮੀਟਿੰਗ ਬੁਲਾਉਣ ਤਾਂ ਜੋ ਇਸ ਸਿਆਸੀ ਸੰਕਟ ਤੇ ਚਰਚਾ ਕੀਤੀ ਜਾ ਸਕੇ।

ਵੇਰਕਾ ਨੇ ਕਿਹਾ ਕਿ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦਿਆਂ ਦਾ ਸਤਿਕਾਰ ਕਰਨਾ ਕਰਨ ਅਵਤਾਰ ਸਿੰਘ ਦਾ ਫਰਜ ਬਣਦਾ ਹੈ । ਇਸ ਮੌਕੇ ਵੇਰਕਾ ਨੇ ਸ਼ਰਾਬ ਦੀ ਹੋਮ ਡਲਿਵਰੀ ਤੋਂ ਨਰਾਜ਼ਗੀ ਜਤਾਈ। ਵੇਰਕਾ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸ਼ਰਾਬ ਦੀ ਹੋਮ ਡਲਿਵਰੀ ਹੋਵੇ ।

Share this Article
Leave a comment