ਸਿੱਧੂ ਨੂੰ ਨਹੀਂ ਬਣਾਇਆ ਜਾਵੇਗਾ ਉਪ ਮੁੱਖ ਮੰਤਰੀ! ‘ਪਾਰਟੀ ‘ਚ ਅਜਿਹੀ ਕੋਈ ਚਰਚਾ ਨਹੀਂ’ : ਵੇਰਕਾ

TeamGlobalPunjab
1 Min Read

ਅੰਮ੍ਰਿਤਸਰ : ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਨਵਜੋਤ  ਸਿੰਘ ਸਿੱਧੂ ਨੂੰ ਲੈ ਕੇ ਕਸ਼ਮ ਕਸ ਜਾਰੀ ਹੈ। ਸਿੱਧੂ ਨੂੰ ਲੈ ਕੇ ਹਰ ਦਿਨ ਕੋਈ ਨਾ ਕੋਈ ਕਾਂਗਰਸੀ ਨੇਤਾ ਬਿਆਨ ਦਿੰਦਾ ਹੀ ਰਹਿੰਦਾ ਹੈ। ਬੀਤੇ ਦਿਨੀਂ ਜਿੱਥੇ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐਮ ਬਣਾਏ ਜਾਣ ਦੀ ਚਰਚਾ ਸ਼ੁਰੂ ਹੋਈ ਸੀ ਉਸ ਨੂੰ ਲਗਾਤਾਰ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਇਨਕਾਰਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਆਸ਼ਾ ਕੁਮਾਰੀ ਨੇ ਸਿੱਧੂ ਨੂੰ ਡਿਪਟੀ ਸੀਐਮ ਬਣਾਏ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਵੇਰਕਾ ਨੇ ਵੀ ਉਨ੍ਹਾਂ ਦੀ ਗੱਲ ‘ਤੇ ਮੋਹਰ ਲਗਾਈ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਉਹ ਪਾਰਟੀ ਦੇ ਸਿਰਫ ਸੀਨੀਅਰ ਆਗੂ ਹਨ ਪਰ ਉਨ੍ਹਾਂ ਨੂੰ ਡਿਪਟੀ ਸੀਐਮ ਲਗਾਏ ਜਾਣ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਿਧਾਇਕ ਹਨ ਅਤੇ ਪਾਰਟੀ ਨਾਲ ਜੁੜੇ ਹੋਏ ਹਨ।

Share this Article
Leave a comment