ਅਕਾਲੀ ਦਲ ਦੇ ਨਵੇਂ ਐਲਾਨ ‘ਤੇ ਭੜਕੇ ਰਾਜ ਕੁਮਾਰ ਵੇਰਕਾ, ਕਿਹਾ ਨਾਟਕ ਕਰ ਰਿਹਾ ਹੈ ਅਕਾਲੀ ਦਲ

TeamGlobalPunjab
2 Min Read

ਅੰਮ੍ਰਿਤਸਰ : ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਕੈਪਟਨ ਸਰਕਾਰ ਲਗਾਤਾਰ ਇਸ ਮਸਲੇ ਤੇ ਹੀ ਘਿਰਦੀ ਰਹੀ ਹੈ । ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਸ ਮਸਲੇ ਤੇ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ । ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਅਕਾਲੀ ਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਜਦੋਂਕਿ ਲਗਾਤਾਰ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਵੇਰਕਾ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦਾ ਜੀਐਸਟੀ ਦਾ ਪੈਸਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਾਧਨ ਹੋਣ ਦੇ ਬਾਵਜੂਦ ਵੀ ਕੈਪਟਨ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਰਾਜ ਕੁਮਾਰ ਵੇਰਕਾ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ।

ਜਿਕਰ ਏ ਖ਼ਾਸ ਹੈ ਕਿ ਸਾਲ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਜਿਸ ਕਿਸਾਨ ਬੁੱਧ ਸਿੰਘ ਦੀ ਤਸਵੀਰ ਲਾ ਕੇ ਇਹ ਵਾਅਦਾ ਕੀਤਾ ਗਿਆ ਸੀ ਦੋਸ਼ ਲਗਦੇ ਹਨ ਕਿ ਉਸੇ ਬੁੱਧ ਸਿੰਘ ਦਾ ਵੀ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਇਸ ਸਾਰੇ ਮਸਲੇ ਨੂੰ ਦੇਖਦਿਆਂ ਹੁਣ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਕੈਪਟਨ ਸਰਕਾਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸੇ ਦਾ ਮੋੜਵਾਂ ਜਵਾਬ ਦਿੰਦਿਆਂ ਰਾਜ ਕੁਮਾਰ ਵੇਰਕਾ ਨੇ ਇਹ ਬਿਆਨ ਦਿੱਤਾ ਹੈ । ਇਸ ਮੌਕੇ ਬੋਲਦਿਆਂ ਵੇਰਕਾ ਨੇ ਇਹ ਵੀ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਵੱਲੋਂ ਦੱਸ ਲੱਖ ਨਿਮਨ ਵਰਗ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ ।

Share this Article
Leave a comment