`ਆਪ` ਨੂੰ ਨਹੀਂ ਮਿਲਣੀਆਂ 40 ਸੀਟਾਂ: ਵੇਰਕਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹਰ ਕਿਸੇ ਨੂੰ ਇੰਤਜ਼ਾਰ ਹੈ, ਇਸ ਦੌਰਾਨ ਵੱਖ-ਵੱਖ ਚੋਣ ਸਰਵੇਖਣ ਸਾਹਮਣੇ ਆ ਰਹੇ ਹਨ। ਇਨ੍ਹਾਂ ਸਰਵੇਖਣਾਂ ਅਨੁਸਾਰ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆ ਰਹੀ ਹੈ। ਕਾਂਗਰਸ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਚੋਣ ਸਰਵੇਖਣਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਰਵੇਖਣਾਂ ਦਾ ਕੋਈ ਭਰੋਸਾ ਨਹੀਂ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 10 ਮਾਰਚ ਨੂੰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਆਮ ਆਦਮੀ ਪਾਰਟੀ `ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ 40 ਸੀਟਾਂ ਤੱਕ ਵੀ ਨਹੀਂ ਪਹੁੰਚੇਗੀ।

ਆਮ ਆਦਮੀ ਪਾਰਟੀ ਨਾਲ ਗਠਜੋੜ ਸਬੰਧੀ ਇਕ ਸਵਾਲ ਦਾ ਜਵਾਬ ਦਿੰਦਿਆਂ ਕਾਂਗਰਸ ਆਗੂ ਨੇ ਕਿਹਾ ਕਿ ਪਾਰਟੀ ਪੱਧਰ `ਤੇ ਗਠਜੋੜ ਦੀ ਕੋਈ ਚਰਚਾ ਨਹੀਂ ਹੋਈ ਹੈ।ਉਹਨਾਂ ਕਿਹਾ ਕਿ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲ ਰਿਹਾ ਹੈ। ਗੋਆ, ਉਤਰਾਖੰਡ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਾਝੇ ‘ਚੋਂ 15 ਸੀਟਾਂ, ਦੁਆਬੇ ‘ਚੋਂ 15 ਸੀਟਾਂ ਅਤੇ ਮਾਲਵੇ ‘ਚੋਂ 30 ਸੀਟਾਂ `ਤੇ ਸ਼ਾਨਦਾਰ ਜਿੱਤ ਹਾਸਲ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment