ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।
ਜਿਸ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਣੀ ਰਘੁਬੀਰ ਸਿੰਘ ‘ਤੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਮੁਆਫੀ ਮੰਗ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਮਰਿਆਦਾ ਦਾ ਉਲੰਘਣ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਮੰਨ ਦੇ ਭਾਵ ਰੱਖੇ ਸਨ, ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਨਮਾਨ ਕਰਦਾ ਹਾਂ। ਦੱਸ ਦਈਏ ਕਿ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ ਸਵਾਲ ਖੜੇ ਕੀਤੇ ਸਨ।ਦਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਬੋਲਦੇ ਹਨ ਉਹ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।