ਰਾਜਾ ਵੜਿੰਗ ਦਾ ਵਿਵਾਦਤ ਬਿਆਨ ‘ਤੇ ਮੁਆਫ਼ੀਨਾਮਾ

Global Team
2 Min Read

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ  ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ  ਟਿੱਪਣੀਆਂ ਕਰਨ ਲਈ ਮੁਆਫੀਨਾਮਾ ਭੇਜਿਆ ਸੀ।  ਵੜਿੰਗ ਨੇ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਅਕਾਲ ਤਖਤ ਸਕੱਤਰੇਤ ਵਿਖੇ ਭੇਜਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫ਼ੀ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਮੁਆਫੀਨਾਮੇ ਚ ਲਿਖਿਆ ਹੈ  ਕਿ, ‘ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਤੇ ਉਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਸਤਿਕਾਰਯੋਗ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਚ ਮੰਨਦਾ ਰਹਾਂਗਾ ਆਪ ਜੀ ਜਿਸ ਸਥਾਨ ਉੱਤੇ ਬਿਰਾਜਮਾਨ ਹੋ ਉਸ ਬਾਰੇ ਕਦੇ ਵੀ ਕੋਈ ਇਤਰਾਜਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ।

ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵੱਲੋਂ ਪਿਛਲੇ ਦਿਨੀ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਹੁਣ ਇਥੋਂ ਜੋ  ਮੈਥੋਂ ਇਸ ਮਹਾਨ  ਸੰਸਥਾ ਦੀ ਸ਼ਾਨ ਤੇ ਅਜਮਤ ਨੂੰ ਠੇਸ ਪਹੁੰਚੀ ਹੈ ਤਾਂ ਲੈ ਕੇ ਮੈਂ ਖਿਮਾ ਦਾ ਜਾਚਕ ਹਾਂ ਮੈਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮੁਆਫੀ ਦਾ ਤਲਬਗਾਰ ਹਾਂ। ਵੜਿੰਗ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਮਨੁੱਖ ਭੁੱਲਣਹਾਰ ਹੈ ਤੇ ਗੁਰੂ ਬਖਸ਼ੰਦ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖੁ ਨਾਮੀ ਨੂੰ ਬਖਸ਼ ਦਿੱਤਾ ਜਾਵੇ ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।’

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment