ਰਾਜਾ ਵੜਿੰਗ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

TeamGlobalPunjab
1 Min Read

ਅਮ੍ਰਿੰਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਦੁਗਿਆਣਾ ਤੀਰਥ, ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਇਸ ਮੌਕੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਪ ਨੇਤਾ ਰਾਜ ਕੁਮਾਰ ਚੱਬੇਵਾਲ ਅਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਕੁਲਬੀਰ ਜ਼ੀਰਾ ਵੀ ਮੌਜੂਦ ਸਨ।

- Advertisement -

ਜਾਣਕਾਰੀ ਮੁਤਾਬਕ ਰਾਜਾ ਵੜਿੰਗ ਅੰਮ੍ਰਿਤਸਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਡਾਕਟਰ ਰਾਜ ਕੁਮਾਰ ਵੇਰਕਾ, ਸਾਬਕਾ ਪੀਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਵੀ ਮੁਲਾਕਾਤ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment