ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

TeamGlobalPunjab
1 Min Read

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।

ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਮੁਕਤਸਰ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਮੰਤਰੀ ਦਾ ਕੋਵਿਡ ਟੈਸਟ ਪਾਜ਼ਿਟਿਵ ਆਇਆ ਹੈ। ਉਨ੍ਹਾਂ ਦਾ ਐਤਵਾਰ ਨੂੰ ਆਰਟੀਪੀਸੀਆਰ ਟੈਸਟ ਕੀਤਾ ਗਿਆ ਸੀ ਤੇ ਸੋਮਵਾਰ ਨੂੰ ਕੋਵਿਡ ਪਾਜ਼ਿਟਿਵ ਰਿਪੋਰਟ ਆਈ।

Share this Article
Leave a comment