ਰਾਜਸਥਾਨ : ਪੰਜਾਬ ਸਰਕਾਰ ਦੀ ਤਰਜ਼ ‘ਤੇ ਹੁਣ ਰਾਜਸਥਾਨ ਨੇ ਵੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ‘ਚ ਬਿੱਲ ਪੇਸ਼ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਬਿਲ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਜਿਸ ਤੋਂ ਬਾਅਦ ਹੁਣ ਰਾਜਸਥਾਨ ਸਰਕਾਰ ਨੇ ਵੀ ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਪ੍ਰਭਾਵਾਂ ਨੂੰ ਨਕਾਰਨ ਲਈ ਅਸੈਂਬਲੀ ਵਿੱਚ ਤਿੰਨ ਬਿੱਲ ਪੇਸ਼ ਕੀਤੇ ਹਨ।
ਰਾਜਸਥਾਨ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਜ਼ਰੂਰੀ ਵਸਤੂਆਂ (ਵਿਸ਼ੇਸ਼ ਵਿਵਸਥਾਵਾਂ ਅਤੇ ਰਾਜਸਥਾਨ ਸੋਧ) ਬਿਲ 2020, ਕਿਸਮਾਂ (ਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤਾ ਅਤੇ ਕੀਮਤਾਂ ਦਾ ਭਰੋਸਾ ਤੇ ਖੇਤੀ ਸੇਵਾਵਾਂ (ਰਾਜਸਥਾਨ ਸੋਧ) ਬਿਲ 2020, ਇਸ ਤੋਂ ਇਲਾਵਾ ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਤੇ ਸਹੂਲਤ ਅਤੇ ਰਾਜਸਥਾਨ ਸੋਧ) ਬਿਲ 2020 ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਧਾਰੀਵਾਲ ਦੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਚੋਣ ਜ਼ਾਬਤਾ (ਰਾਜਸਥਾਨ ਸੋਧ) ਬਿੱਲ 2020 ਵੀ ਪੇਸ਼ ਕੀਤਾ। ਪੇਸ਼ ਕੀਤੇ ਗਏ ਬਿੱਲਾਂ ਉਪਰ ਹੁਣ ਵਿਚਾਰ ਚਰਚਾ ਹੋਵੇਗੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।