Home / ਭਾਰਤ / ਰਾਜਸਥਾਨ ਪੁਲਿਸ ਨੇ ਨਾਬਾਲਗ ਲੜਕੇ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਜੱਜ ਨੂੰ ਕੀਤਾ ਗ੍ਰਿਫ਼ਤਾਰ

ਰਾਜਸਥਾਨ ਪੁਲਿਸ ਨੇ ਨਾਬਾਲਗ ਲੜਕੇ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਜੱਜ ਨੂੰ ਕੀਤਾ ਗ੍ਰਿਫ਼ਤਾਰ

 ਜੈਪੁਰ : ਰਾਜਸਥਾਨ ਦੇ ਭਰਤਪੁਰ ’ਚ 14 ਸਾਲ ਦੇ ਲੜਕੇ ਨਾਲ ਬਦਫੈਲੀ ਕਰਨ ਦੇ ਮੁਲਜ਼ਮ ਜਤਿੰਦਰ ਸਿੰਘ ਜੋ ਕਿ ਭ੍ਰਿਸ਼ਟਾਚਾਰ ਰੋਕੂ ਅਦਾਲਤ ’ਚ ਵਿਸ਼ੇਸ਼ ਜੱਜ ਹੈ ਨੂੰ ਬੁੱਧਵਾਰ ਜੈਪੁਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ। ਜਤਿੰਦਰ  ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 377 (ਗੈਰ-ਕੁਦਰਤੀ ਅਪਰਾਧ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੱਜ ਦੇ ਸਟੈਨੋਗ੍ਰਾਫਰ ਅੰਸ਼ੁਲ ਸੋਨੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਦੇ ਸਟਾਫ਼ ਮੈਂਬਰ ਰਾਹੁਲ ਕਟਾਰਾ ਮਾਮਲੇ ਦੇ ਹੋਰ ਮੁਲਜ਼ਮ ਹਨ।

ਜ਼ਿਕਰਯੋਗ ਹੈ ਕਿ ਭਰਤਪੁਰ ਦਾ ਰਹਿਣ ਵਾਲਾ 14 ਸਾਲਾ ਨਾਬਾਲਗ ਸ਼ਹਿਰ ਦੇ ਇਕ ਕਲੱਬ ’ਚ ਟੈਨਿਸ ਖੇਡਣ ਜਾਂਦਾ ਸੀ। ਮੁਲਜ਼ਮ ਵੀ ਉਥੇ ਟੈਨਿਸ ਖੇਡਣ ਜਾਂਦਾ ਸੀ। ਮੁਲਜ਼ਮ ਨੇ ਬੱਚੇ ਨਾਲ ਜਾਣ ਪਛਾਣ ਵਧਾਈ ਤੇ ਇਕ ਦਿਨ ਉਸ ਨੂੰ ਆਪਣੇ ਘਰ ਲੈ ਗਏ। ਉਥੇ ਉਸ ਨੂੰ ਕੋਲਡ ਡਰਿੰਕ ’ਚ ਕੁਝ ਮਿਲਾ ਕੇ ਪਿਆ ਦਿੱਤਾ ਤੇ ਉਸ ਨਾਲ ਬਦਫੈਲੀ ਕੀਤੀ। ਇਸ ਤੋਂ ਇਲਾਵਾ ਪੀੜਤ ਦੀ ਅਸ਼ਲੀਲ ਵੀਡੀਓ ਵੀ ਬਣਾਈ ਗਈ। ਇਸ ਹਾਦਸੇ ਤੋਂ ਬਾਅਦ ਬੱਚਾ ਉਦਾਸ ਰਹਿਣ ਲੱਗਾ। ਜਦੋਂ ਮਾਂ ਨੇ ਸਖਤੀ ਨਾਲ ਪੁੱਛਿਆ ਤਾਂ ਪੀੜਤ ਨੇ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਮੁਲਜ਼ਮ ਤੇ ਉਸ ਦੇ ਦੋ ਮੁਲਾਜ਼ਮਾਂ ਖ਼ਿਲਾਫ਼ ਪੁਲਿਸ ’ਚ ਮਾਮਲਾ ਦਰਜ ਕਰਵਾਇਆ ਗਿਆ। ਇਸ ਮਾਮਲੇ ’ਚ ਨੋਟਿਸ ਲੈਂਦੇ ਹੋਏ ਹਾਈ ਕੋਰਟ ਪ੍ਰਸ਼ਾਸਨ ਨੇ ਜਿਤੇਂਦਰ ਗੁਲੀਆ ਨੂੰ ਮੁਅੱਤਲ ਕਰ ਦਿੱਤਾ।

ਇਸ ਤੋਂ ਬਾਅਦ ਗ੍ਰਿਫਤਾਰੀ ਦੇ ਡਰ ਤੋਂ ਮੁਲਜ਼ਮ ਸੋਮਵਾਰ ਨੂੰ ਜੈਪੁਰ ਪਹੁੰਚ ਗਿਆ। ਉਸ ਨੇ ਇਸ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਦਿੱਤੀ। ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਤਲਾਸ਼ੀ ਦੌਰਾਨ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਪੀੜਤ ਤੇ ਉਸ ਦੇ ਮਾਂ ਦੇ ਬਿਆਨ ਵੀ ਲੈ ਲਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਲੀਆ ਨੂੰ 24 ਘੰਟੇ ਅੰਦਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਦੂਜੇ ਦੋਵੇਂ ਮੁਲਜ਼ਮ ਫਰਾਰ ਹਨ ਤੇ ਜਲਦੀ ਹੀ ਉਨ੍ਹਾਂ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਜਾਵੇਗਾ।

Check Also

ਭਾਜਪਾ ਦੇ ਉਪ ਪ੍ਰਧਾਨ ਅਰਜੁਨ ਸਿੰਘ TMC ‘ਚ ਹੋਏ ਸ਼ਾਮਲ

ਨਿਊਜ਼ ਡੈਸਕ: ਪੱਛਮੀ ਬੰਗਾਲ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਲਈ ਕੁਝ ਵੀ …

Leave a Reply

Your email address will not be published.