ਰਾਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿੱਚ ਕਈ ਲੀਡਰ ਇਸ ਦੀ ਲਪੇਟ ਵਿੱਚ ਆ ਗਏ ਹਨ। ਇਸੇ ਤਹਿਤ ਹੁਣ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੀ ਰਿਪੋਰਟ ਵੀ ਕੋਰੋਨਾ ਪਾਜ਼ਿਟਿਵ ਆਈ ਹੈ। ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਰਾਜਿੰਦਰ ਕੌਰ ਭੱਠਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

ਰਾਜਿੰਦਰ ਕੌਰ ਭੱਠਲ ਚੰਡੀਗੜ੍ਹ ਵਿਖੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਹਨ। ਉਹਨਾਂ ਤੋਂ ਇਲਾਵਾ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਅਰਵਿੰਦਰ ਸਿੰਘ ਟੂਨਾ ਦੀ ਰਿਪੋਰਟ ਵੀ ਪਾਜ਼ਿਟਿਵ ਆਈ ਹੈ। ਰਾਜਿੰਦਰ ਕੌਰ ਦੇ ਪੁੱਤਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਪਿਛਲੇ ਤਿੰਨ ਚਾਰ ਦਿਨ ਤੋਂ ਖਾਂਸੀ ਦੀ ਪ੍ਰੌਬਲਮ ਆ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਦੀ ਕੋਰੋਨਾ ਜਾਂਚ ਕਰਵਾਈ ਗਈ ਸੀ।

Share this Article
Leave a comment