ਸੰਗਰੂਰ: ਪੰਜਾਬ ਅੰਦਰ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਬਦਸਤੂਰ ਜਾਰੀ ਹੈ। ਲਗਾਤਾਰ ਕਿਸਾਨ ਅਤੇ ਵਿਰੋਧੀ ਪਾਰਟੀਆਂ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਚਲਦਿਆਂ ਹੁਣ ਕਾਂਗਰਸ ਸਰਕਾਰ ਵੀ ਪ੍ਰਦਰਸ਼ਨ ਕਰਦਿਆਂ ਟਰੈਕਟਰ ਰੈਲੀਆਂ ਕੱਢ ਰਹੀ ਹੈ। ਇਸ ਦੇ ਚਲਦਿਆਂ ਸੰਗਰੂਰ ‘ਚ ਰਜਿੰਦਰ ਕੌਰ ਭੱਠਲ ਦੀ ਅਗਵਾਈ ‘ਚ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਬੋਲਦਿਆਂ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਾਏ। ਭੱਠਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਖਤਮ ਕਰਨ ਦੀ ਸਹੁੰ ਖਾ ਰੱਖੀ ਹੈ।
ਦੱਸ ਦਈਏ ਕਿ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਨ੍ਹਾਂ ਮਨਸੂਬਿਆਂ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਭੱਠਲ ਨੇ ਕਿਹਾ ਕਿ ਇਨ੍ਹਾਂ ਕਾਲੇ ਕਨੂੰਨਾਂ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਵੀ ਇਸ ਵਿਰੁੱਧ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਗਲ ‘ਤੇ ਅੰਗੂਠਾ ਧਰਨ ਤੋ਼ ਬਾਅਦ ਮੋਦੀ ਸਰਕਾਰ ਅੱਜ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੋ ਰਹੀ ਹੈ।