ਪਰੋਲ ਤੇ ਆਏ ਰਾਜੋਆਣਾ ਨੇ ਕਿਹਾ ਉਹ ਅਕਾਲੀ ਹਨ ਤੇ ਅਕਾਲੀ ਦਲ ਉਨ੍ਹਾਂ ਦੀ ਪੰਥਕ ਪਾਰਟੀ ਹੈ

TeamGlobalPunjab
1 Min Read

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਮਾਮਲੇ ‘ਚ ਹਾਈਕੋਰਟ ਵਲੋਂ ਮਿਲੀ ਪਰੋਲ ਤੇ ਪਿਤਾ ਦੇ ਭੋਗ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਭੋਗ ਵਿੱਚ ਭੋਗ ਵਿੱਚ ਸ਼ਾਮਿਲ ਹੋਏ।

ਰਾਜੋਆਣਾ ਨੇ ਅਕਾਲੀ ਦਲ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਰਾਜੋਆਣਾ ਨੇ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਦਲ ਉਨ੍ਹਾਂ ਦੀ ਪੰਥਕ ਪਾਰਟੀ ਹੈ। ਇਸ ਮੌਕੇ ਤੇ ਅਕਾਲੀ ਲੀਡਰ ਗੁਰਚਰਨ ਸਿੰਘ ਗਰੇਵਾਲ ਵੀ ਮੌਜੂਦ ਸਨ। ਰਾਜੋਆਣਾ ਨੇ ਕਿਹਾ ਕਿ ਅਕਾਲੀ ਦਲ ਦੇ ਲੀਗਲ ਸੈੱਲ ਦੀਆ ਕੋਸ਼ਿਸ਼ਾਂ ਸਦਕੇ ਉਨ੍ਹਾਂ ਨੂੰ ਪੈਰੋਲ ਮਿਲੀ ਹੈ।

ਰਾਜੋਆਣਾ ਨੇ ਆਪਣੇ ਪਿਤਾ ਦੇ ਭੋਗ ਚ ਸ਼ਾਮਲ ਹੋਣ ਲਈ ਪਟੀਸ਼ਨ ਪਾਈ ਸੀ ਜਿਸ ਨੂੰ ਜੇਲ ਪ੍ਰਸ਼ਾਸਨ ਵੱਲੋਂ ਠੁਕਰਾ ਦਿੱਤਾ ਗਿਆ ਸੀ। ਇਸ ਦੇ ਬਾਅਦ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ। ਦਾਇਰ ਪਟੀਸ਼ਨ ਵਿੱਚ ਅਦਾਲਤ ਨੂੰ ਬੇਨਤੀ ਕੀਤੀ ਗਈ ਸੀ ਕੀ ਉਨ੍ਹਾਂ ਦੇ ਪਿਤਾ ਪਿਛਲੇ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਲਗਾਤਾਰ ਜੇਲ੍ਹ ਮਿਲਣ ਆਉਂਦੇ ਰਹੇ ਹਨ। ਇਸ ਲਈ ਉਨ੍ਹਾਂ ਦੇ ਪਿਤਾ ਦੀਆਂ ਆਖਰੀ ਰਸਮਾਂ ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਜੋ ਹਾਈ ਕੋਰਟ ਵੱਲੋਂ ਅੱਜ ਲਈ ਦੁਪਹਿਰ 1 ਤੋੰ 2 ਵਜੇ ਤੱਕ ਦੀ ਮਨਜ਼ੂਰੀ ਦਿੱਤੀ ਗਈ ਸੀ।

Share this Article
Leave a comment