ਰਾਜੂ ਸ੍ਰੀਵਾਸਤਵ ਦੀ ਸਿਹਤ ‘ਚ ਸੁਧਾਰ

Rajneet Kaur
2 Min Read

ਨਿਊਜ਼ ਡੈਸਕ:ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਹੁਣ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਹ ਹੱਥ-ਪੈਰ ਹਿਲਾ ਰਹੇ ਹਨ ਅਤੇ ਆਪਣੀ ਪਤਨੀ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਹਾਲਾਂਕਿ ਉਹ ਅਜੇ ਵੀ ਵੈਂਟੀਲੇਟਰ ‘ਤੇ ਹੈ। ਹੁਣ ਯੂਪੀ ਸਰਕਾਰ ਨੇ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਦੇਖਦੇ ਹੋਏ ਵੱਡਾ ਕਦਮ ਚੁੱਕਿਆ ਹੈ। ਯੂਪੀ ਸਰਕਾਰ ਨੇ ਏਮਜ਼ ਵਿੱਚ ਰਾਜੂ ਸ੍ਰੀਵਾਸਤਵ ਦੀ ਦੇਖਭਾਲ ਦੀ ਜ਼ਿੰਮੇਵਾਰੀ ਰੈਜ਼ੀਡੈਂਟ ਕਮਿਸ਼ਨਰ ਨੂੰ ਸੌਂਪੀ ਹੈ। ਰੈਜ਼ੀਡੈਂਟ ਕਮਿਸ਼ਨਰ ਨੇ ਏਮਜ਼ ਪਹੁੰਚ ਕੇ ਰਾਜੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਸਬੰਧੀ ਸਾਰੀ ਜਾਣਕਾਰੀ ਲਈ ਹੈ।

ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਸੁਧਾਰ ਦੀ ਖਬਰ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸੁੱਖ ਦਾ ਸਾਹ ਲਿਆ ਹੈ। ਰਾਜੂ ਸ੍ਰੀਵਾਸਤਵ ਦੀ ਸਿਹਤ ਬਾਰੇ ਉਨ੍ਹਾਂ ਦੇ ਭਰਾ ਨੇ ਕਿਹਾ, ਉਨ੍ਹਾਂ ਦੇ ਹੱਥਾਂ-ਪੈਰਾਂ ਵਿੱਚ ਹਿਲਜੁਲ ਦੇਖੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਰਿਕਵਰੀ ਬਹੁਤ ਹੌਲੀ ਹੈ। ਹੋਸ਼ ਵਿੱਚ ਆਉਣ ਵਿੱਚ ਸਮਾਂ ਲੱਗ ਸਕਦਾ ਹੈ। ਰਾਜੂ ਦੇ ਭਰਾ ਨੇ ਦੱਸਿਆ ਕਿ ਯੂਪੀ ਦੇ ਰੈਜ਼ੀਡੈਂਟ ਕਮਿਸ਼ਨਰ ਨੇ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਹੈ। ਜਾਣਕਾਰੀ ਅਨੁਸਾਰ ਰਾਜੂ ਦੇ ਸਾਰੇ ਅੰਗ, ਬੀ.ਪੀ., ਦਿਲ ਦੀ ਧੜਕਣ ਅਤੇ ਨਬਜ਼ ਦੀ ਦਰ ਨਾਰਮਲ ਹੈ। ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

ਇਸ ਤੋਂ ਪਹਿਲਾਂ 25 ਅਗਸਤ ਨੂੰ ਰਾਜੂ ਸ੍ਰੀਵਾਸਤਵ ਨੂੰ ਕੁਝ ਸਮੇਂ ਲਈ ਹੋਸ਼ ਆਇਆ ਸੀ। ਉਦੋਂ ਤੋਂ ਉਨ੍ਹਾਂ ਦੀ ਸਿਹਤ ‘ਚ ਥੋੜ੍ਹਾ ਸੁਧਾਰ ਹੈ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪਿਆਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਆਈਸੀਯੂ ‘ਚ ਇਲਾਜ ਚੱਲ ਰਿਹਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment