ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: CM ਮਾਨ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ।

Share This Article
Leave a Comment