ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਕਦਮ ਚੁੱਕਦੇ ਹੋਏ, ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੁੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ (SPP) ਨਿਯੁਕਤ ਕੀਤਾ ਹੈ।
ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਆਰ.ਐਸ.ਬੈਂਸ ਬੇਅਦਬੀ ਅਤੇ ਪੁਲਿਸ ਫਾਇਰਿੰਗ ਵਾਲੇ ਕੇਸ, ਜਿਹੜੇ ਬਾਜਾਖਾਨਾ ਤੇ ਕੋਟਕਪੁਰਾ ਪੁਲਿਸ ਥਾਣਿਆਂ ‘ਚ ਦਰਜ ਹੋਏ ਹਨ, ਉਹਨਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਸਰਕਾਰ ਵਲੋ ਪੈਰਵੀ ਕਰਨਗੇ।
ਸਰਕਾਰ ਦੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ।
ਇਨ੍ਹਾਂ ਹੁਕਮਾਂ ਦੀ ਕਾਪੀ ਐਡਵੋਕੇਟ ਜਨਰਲ ਅਤੇ ਡੀਜੀਪੀ ਪੰਜਾਬ ਨੂੰ ਵੀ ਭੇਜੀ ਗਈ ਹੈ।