ਨਵੀਂ ਦਿੱਲੀ: ਤੈਅ ਮਿਆਦ ਤੋਂ ਇਕ ਹਫਤੇ ਪਹਿਲਾਂ ਹੀ ਬੁੱਧਵਾਰ ਨੂੰ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ, ਚੇਅਰਮੈਨ ਵੈਂਕਈਆ ਨਾਇਡੂ ਨੇ ਇਸ ਦਾ ਐਲਾਨ ਕੀਤਾ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਸਮੇਂ ਤੋਂ ਪਹਿਲਾਂ ਹੀ ਸੈਸ਼ਨ ਨੂੰ ਖਤਮ ਕੀਤਾ ਗਿਆ ਹੈ। ਇੱਕ ਅਕਤੂਬਰ ਤੱਕ ਚੱਲਣ ਵਾਲੇ ਸ਼ਾਸਨ ਨੂੰ ਅੱਠ ਦਿਨ ਪਹਿਲਾਂ ਹੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।
ਰਾਜ ਸਭਾ ਵਿੱਚ ਇਸ ਸੈਸ਼ਨ ਵਿੱਚ ਕੁੱਲ 25 ਬਿੱਲ ਪਾਸ ਕੀਤੇ ਗਏ ਇਸ ਵਿੱਚ ਖੇਤੀਬਾੜੀ ਨਾਲ ਸਬੰਧਤ ਤਿੰਨ ਅਤੇ ਲੇਬਰ ਸੁਧਾਰ ਨਾਲ ਜੁੜੇ ਤਿੰਨ ਬਿੱਲ ਸ਼ਾਮਿਲ ਹਨ। ਚੇਅਰਮੈਨ ਨਾਇਡੂ ਨੇ ਕਿਹਾ ਸਦਨ ਲਈ 18 ਬੈਠਕਾਂ ਤੈਅ ਕੀਤੀਆਂ ਗਈਆਂ ਸਨ ਪਰ 10 ਹੀ ਹੋ ਸਕੀਆਂ ਅਤੇ ਇਸ ਦੌਰਾਨ 25 ਬਿੱਲ ਪਾਸ ਕੀਤੇ ਗਏ।
ਟੀਐੱਮਸੀ ਅਤੇ ਟੀਆਰਐੱਸ ਦੇ ਲੋਕ ਸਭਾ ਦੇ ਮੈਂਬਰ ਖੇਤੀਬਾੜੀ ਬਿੱਲ ਦਾ ਵਿਰੋਧ ਕਰ ਰਹੇ ਹਨ। ਦੱਸ ਦਈਏ ਕਿ ਰਾਜ ਸਭਾ ਵਿੱਚ ਵਿਰੋਧੀ ਧੜਾ ਗ਼ੁਲਾਮ ਨਬੀ ਆਜ਼ਾਦ ਅੱਜ ਸ਼ਾਮ ਪੰਜ ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ।