ਚੰਡੀਗੜ੍ਹ : ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਦੀ ਨੂੰਹ ਗਗਨਪ੍ਰੀਤ ਕੌਰ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਸੀ। ਜਿਸ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਦੇਵ ਸਿੰਘ ਢੀਂਡਸਾ ਦੋਹਾਂ ਨੇ ਆਪਣੇ ਆਪ ਘਰ ‘ਚ ਹੀ ਇਕਾਂਤਵਾਸ ਕਰ ਲਿਆ ਸੀ। ਇਸ ਦੌਰਾਨ ਸਾਰੇ ਪਰਿਵਾਰ ਦੇ ਟੈਸਟ ਕੀਤੇ ਗਏ ਤੇ ਪਰਿਵਾਰ ਵਿਚੋਂ ਸੁਖਦੇਵ ਸਿੰਘ ਢੀਂਡਸਾ ਦਾ ਟੈਸਟ ਵੀ ਪਾਜ਼ੀਟਿਵ ਪਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪਿੱਛੇ ਜਿਹੇ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦਾ ਗਠਨ ਕੀਤਾ ਹੈ।