ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਦਿੱਲੀ ਵਿਖੇ ਭਾਰਤ ਦੇ ਨਵੇਂ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਜਗਦੀਪ ਧਨਖੜ ਨੂੰ ਉਪ-ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਸਾਰੇ ਹੀ ਤੁਹਾਡੀ ਪ੍ਰਧਾਨਗੀ ਹੇਠ ਕੰਮ ਕਰਨ ਲਈ ਉਤਸ਼ਾਹਿਤ ਹਾਂ। ਇਸ ਦੌਰਾਨ ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਨਾਲ ਦੇਸ਼ ਦੇ ਕਈ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਚਰਚਾ ਕੀਤੀ।
ਸੋਮਵਾਰ ਨੂੰ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਉਹਨਾਂ ਨੂੰ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਅਹੁਦੇ ਨੂੰ ਸਫਲਤਾਪੂਰਵਕ ਨਿਭਾਉਣਗੇ ਅਤੇ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਗੇ। ਸਾਡੇ ਸਮੂਹ ਮੈਂਬਰਾਂ ਨੂੰ ਸਾਡੇ ਨਵ-ਨਿਯੁਕਤ ਉਪ-ਰਾਸ਼ਟਰਪਤੀ ਤੋਂ ਬਹੁਤ ਉਮੀਦਾਂ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.