ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਫਿਰ ਦਿੱਤੀ ਅੰਦੋਲਨ ਦੀ ਚੇਤਾਵਨੀ, ਕਿਹਾ ਚੋਣਾਂ ਦੇ ਅੰਤ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲ ਗਈ ਸਰਕਾਰ

TeamGlobalPunjab
1 Min Read

ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਜਲਦੀ ਹੀ ਇੱਕ ਹੋਰ ਕਿਸਾਨ ਅੰਦੋਲਨ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਨੇ ਸਰਕਾਰ ’ਤੇ ਪਿਛਲੇ ਸਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੂੰ ਅਗਲੇ ਅੰਦੋਲਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।

ਟਿਕੈਤ ਨੇ ਕਿਹਾ, “ਅਸੀਂ ਅੰਦੋਲਨ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਹੈ ਪਰ ਅਸੀਂ ਇਸ ਨੂੰ ਜਲਦੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸਾਨਾਂ ਨੇ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਾਨੂੰਨ ਸਮੇਤ ਕਈ ਹੋਰ ਮੰਗਾਂ ਰੱਖੀਆਂ ਸਨ।

ਟਿਕੈਤ ਨੇ ਕਿਹਾ ਕਿ ਸਰਕਾਰ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਭ ਕੁਝ ਭੁੱਲ ਗਈ ਹੈ ਪਰ ਕਿਸਾਨਾਂ ਇਨ੍ਹਾਂ ਵਾਅਦਿਆਂ ਨੂੰ ਨਹੀਂ ਭੁੱਲੇ ਹਨ। ਸਭ ਯਾਦ ਹੈ। ਵਾਜਿਬ ਕੀਮਤਾਂ ‘ਤੇ ਬਿਜਲੀ, ਸਿੰਚਾਈ ਅਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਰਗੇ ਮੁੱਦਿਆਂ ‘ਤੇ ਅਜੇ ਤੱਕ ਕੁਝ ਨਹੀਂ ਕੀਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment