ਰਾਕੇਸ਼ ਟਿਕੈਤ ਨੇ ਮੁੱਖ ਮੰਤਰੀ ਚੰਨੀ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਵਾਅਦੇ ਯਾਦ ਹਨ?

TeamGlobalPunjab
2 Min Read

ਨਵੀਂ ਦਿੱਲੀ-:ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਭਾਰਤ ਬੰਦ ਦੇ ਬਾਅਦ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਾਅਦ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੇ ਵਾਅਦੇ ਯਾਦ ਹਨ?

ਟਿਕੈਤ ਨੇ ਕਿਹਾ ਕਿ ਉਹ ਮੌਜੂਦਾ ਰਾਜ ਸਰਕਾਰ ਤੋਂ ਸਾਰੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੀ ‘ਉਮੀਦ’ ਕਰ ਰਹੇ ਹਨ। ਇਸ ਤੋਂ ਪਹਿਲਾਂ, ਜੁਲਾਈ ਵਿੱਚ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤ ਕਰਜ਼ਾ ਮੁਆਫੀ ਸਕੀਮ ਅਧੀਨ ਮਜ਼ਦੂਰਾਂ ਅਤੇ ਬੇਜ਼ਮੀਨੇ ਖੇਤੀਬਾੜੀ ਭਾਈਚਾਰਿਆਂ ਲਈ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ। ਬੀਕੇਯੂ ਦੇ ਰਾਕੇਸ਼ ਟਿਕੈਤ ਨੇ ਕਿਹਾ ਨਵੇਂ ਮੁੱਖ ਮੰਤਰੀ ਨੂੰ ਕਾਂਗਰਸ ਅਤੇ ਕੈਪਟਨ ਵੱਲੋਂ ਕੀਤੇ ਵਾਅਦੇ ਨੂੰ ਯਾਦ ਰਖਣੇ ਚਾਹੀਦੇ ਹਨ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਖ਼ਾਸ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ, ਪਿਛਲੇ ਸਾਲ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਿਸਟਮ ਖ਼ਤਮ ਹੋ ਜਾਵੇਗਾ। ਹਾਲਾਂਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦੇ ਰੂਪ ਵਿਚ ਪੇਸ਼ ਕਰ ਰਹੀ ਹੈ। ਦੋਹਾਂ ਪੱਖਾਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।

Share this Article
Leave a comment