ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਕਿ ਆਰਥਿਕ ਮੰਦੀ ਅਤੇ ਲਾਕਡਾਊਨ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਖ਼ਤ ਮਿਹਨਤ ਸਦਕਾ ਖੇਤੀ ਉਤਪਾਦਨ ਵਧਿਆ ਹੈ। ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ।
ਸੋਮਵਾਰ ਨੂੰ ਟਿਕੈਤ ਨੇ ‘ਕੂ’ ‘ਤੇ ਲਿਖਿਆ- ‘ਭਾਰਤ ਸਰਕਾਰ ਨੇ 9 ਦਸੰਬਰ ਦੇ ਪੱਤਰ ‘ਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰੱਖਿਆ ਲਈ ਦੇਸ਼ ਭਰ ‘ਚ ਜਾਵਾਂਗੇ। ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ ਵਿੱਚ ਖੇਤੀ ਉਪਜ ਵਿੱਚ ਲਗਾਤਾਰ ਵਾਧਾ ਹੋਇਆ। ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ।
भारत सरकार ने 9 दिसंबर के पत्र में जो वादे किए गए थे वो पूरे नहीं किए , हम अन्नदाता के हितों की रक्षा हेतु देशभर में जाएंगे । किसानों और मजदूरों के अथक प्रयास से ही आर्थिक मंदी -लॉकडाउन के बावजूद देश में कृषि उपज लगातार बढ़ी। सरकार देश के अन्नदाता का विश्वास को न तोड़े।#Farmers
— Rakesh Tikait (@RakeshTikaitBKU) February 21, 2022
- Advertisement -
ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕੇਜਰੀਵਾਲ ਦਾ ਬਚਾਅ ਕਰਦੇ ਹੋਏ ਕਵੀ ਕੁਮਾਰ ਵਿਸ਼ਵਾਸ ‘ਤੇ ਪਲਟਵਾਰ ਕੀਤਾ ਸੀ। ਧਿਆਨ ਯੋਗ ਹੈ ਕਿ ਪਿਛਲੇ ਦਿਨੀਂ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਖਾਲਿਸਤਾਨ ਦੇ ਵੱਖਵਾਦੀਆਂ ਨਾਲ ਸਬੰਧਾਂ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਸੀ ਕਿ 2017 ‘ਚ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇੱਕ ਦਿਨ ਉਹ ਜਾਂ ਤਾਂ ਪੰਜਾਬ ਦਾ ਸੀਐੱਮ ਬਣੇਗਾ ਜਾਂ ਖਾਲਿਸਤਾਨ ਦਾ ਪੀਐੱਮ।
ਇਸ ‘ਤੇ ਟਿਕੈਤ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅੰਦੋਲਨਕਾਰੀ ਹਨ, ਪਰ ਅਜਿਹਾ ਲੱਗਦੇ ਨਹੀਂ ਹਨ। ਕੁਮਾਰ ਵਿਸ਼ਵਾਸ ਵੀ ਪਹਿਲਾਂ ਉਨ੍ਹਾਂ ਦੀ ਪਾਰਟੀ ਵਿੱਚ ਸਨ। ਰਾਜ ਸਭਾ ਨੂੰ ਲੈ ਕੇ ਉਨ੍ਹਾਂ ਦਾ ਕੁਝ ਵਿਵਾਦ ਸੀ। ਜੇਕਰ ਕੁਮਾਰ ਵਿਸ਼ਵਾਸ ਨੂੰ ਰਾਜ ਸਭਾ ਮਿਲੀ ਹੁੰਦੀ ਤਾਂ ਉਹ ਇਹ ਇਲਜ਼ਾਮ ਨਾ ਲਗਾਉਂਦੇ। ਮੈਂ ਕੇਜਰੀਵਾਲ ਬਾਰੇ ਅਜਿਹਾ ਕੁਝ ਨਹੀਂ ਸੋਚਦਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.