ਰਾਕੇਸ਼ ਟਿਕੈਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ

TeamGlobalPunjab
2 Min Read

ਮੁਜ਼ੱਫਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੁਲਜ਼ਮ ਨੇ ਰਾਕੇਸ਼ ਟਿਕੈਤ ਨੂੰ ਅਪਸ਼ਬਦ ਵੀ ਕਹੇ। ਰਾਕੇਸ਼ ਟਿਕੈਤ ਨੂੰ ਐਤਵਾਰ ਸਵੇਰੇ ਕਰੀਬ 11 ਵਜੇ ਇਕ ਵਿਅਕਤੀ ਦਾ ਫੋਨ ਆਇਆ। ਫੋਨ ‘ਤੇ ਗੱਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਸੰਜੂ ਦੱਸਿਆ ਅਤੇ ਫਿਰ ਅਸ਼ਲੀਲ ਹਰਕਤਾਂ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮਾਮਲੇ ਦੀ ਸੂਚਨਾ ਮੁਜ਼ੱਫਰਨਗਰ ਸਿਵਲ ਲਾਈਨ ਥਾਣੇ ਨੂੰ ਦੇ ਦਿੱਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ੋਨ ਕਰਨ ਤੋਂ ਬਾਅਦ ਇੱਕ ਨੌਜਵਾਨ ਨੇ ਅਸ਼ਲੀਲ ਟਿੱਪਣੀ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਫੋਨ ਕਰਨ ਵਾਲੇ ਅਣਪਛਾਤੇ ਵਿਅਕਤੀ ਨੇ ਪਰਿਵਾਰ ਨੂੰ ਵੀ ਅਪਸ਼ਬਦ ਬੋਲੇ। ਉਨ੍ਹਾਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਦੇ ਨੰਬਰ ਤੋਂ ਉਨ੍ਹਾਂ ਨੂੰ ਹੀ ਨਹੀਂ ਸਗੋਂ ਪਰਿਵਾਰਕ ਮੈਂਬਰਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 13 ਮਹੀਨਿਆਂ ‘ਚ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਗਈਆਂ, ਜਿਸ ਦੀ ਸੂਚਨਾ ਉਹ ਗਾਜ਼ੀਆਬਾਦ ਪੁਲਿਸ ਨੂੰ ਦਿੰਦੇ ਰਹੇ। ਕਈਆਂ ’ਤੇ ਕੇਸ ਦਰਜ ਕੀਤੇ ਗਏ ਤੇ ਕਈਆਂ ’ਤੇ ਤਫਤੀਸ਼ ਹੋਈ, ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮੁਜ਼ੱਫਰਨਗਰ ਵਿੱਚ ਵੀ ਪਹਿਲਾਂ ਇੱਕ ਮਾਮਲੇ ਵਿੱਚ ਧਮਕੀ ਦੇਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਦੁਬਾਰਾ ਧਮਕੀ ਮਿਲਣ ਤੋਂ ਬਾਅਦ ਰਿਪੋਰਟ ਦਰਜ ਕਰ ਲਈ ਗਈ ਹੈ, ਪਰ ਪੁਲਿਸ ਕਾਰਵਾਈ ਦੀ ਉਡੀਕ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment