ਚੋਣ ਨਤੀਜਾ ਦੇ ਵਿੱਚ ਰਾਕੇਸ਼ ਟਿਕੈਤ ਦਾ ਬਿਆਨ ਆਇਆ ਸਾਹਮਣੇ, ਜਾਣੋ ਹੁਣ ਕੀ ਕਹਿ ਰਹੇ ਹਨ?

TeamGlobalPunjab
2 Min Read

ਨਿਊਜ਼ ਡੈਸਕ- 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਯੂਪੀ ਸਮੇਤ 4 ਸੂਬਿਆਂ ‘ਚ ਭਾਜਪਾ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਯੂਪੀ ਵਿੱਚ ਭਾਜਪਾ ਸਪਾ ਨੂੰ ਹਰਾ ਕੇ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਬੋਲਬਾਲਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਨਾਂ ਲਏ ਬਿਨਾਂ ਭਾਜਪਾ ‘ਤੇ ਫਿਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਨਤਾ ਉਨ੍ਹਾਂ ਤੋਂ ਨਾਰਾਜ਼ ਹੈ ਅਤੇ ਇਸ ਦਾ ਕੁਝ ਅਸਰ ਜ਼ਰੂਰ ਦੇਖਣ ਨੂੰ ਮਿਲੇਗਾ।

ਵੋਟਾਂ ਦੀ ਗਿਣਤੀ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬਿਨਾਂ ਕਿਸੇ ਪਾਰਟੀ ਦਾ ਨਾਂ ਲਏ ਚੋਣ ਨਤੀਜਿਆਂ ਬਾਰੇ ਕਿਹਾ ਹੈ ਕਿ ‘ਲੜਾਈ ਉਦੋਂ ਹੁੰਦੀ ਹੈ ਜਦੋਂ ਚੋਰ ਬੇਈਮਾਨ ਹੋ ਜਾਂਦੇ ਹਨ’। ਉਹ ਚੋਰੀ ਕਰਦੇ ਹਨ, ਬੇਈਮਾਨ ਵੀ ਹਨ ਅਤੇ ਗੁੰਡੇ ਵੀ। ਉਨ੍ਹਾਂ ਅੱਗੇ ਕਿਹਾ ਕਿ ਜਨਤਾ ਉਨ੍ਹਾਂ ਤੋਂ ਨਾਰਾਜ਼ ਹੈ ਅਤੇ ਕਹਿ ਰਹੀ ਹੈ ਕਿ ਇਸ ਵਾਰ ਉਨ੍ਹਾਂ ਦੀ ਪਾਰਟੀ ਨਹੀਂ ਜਿੱਤੇਗੀ। ਟਿਕੈਤ ਨੇ ਕਿਹਾ ਕਿ ਚੋਣ ਨਤੀਜਿਆਂ ‘ਚ ਜਨਤਾ ਦੀ ਨਾਰਾਜ਼ਗੀ ਸਾਫ਼ ਦਿਖਾਈ ਦੇਵੇਗੀ।

ਦੱਸ ਦੇਈਏ ਕਿ ਯੂਪੀ ਵਿੱਚ 7 ਪੜਾਵਾਂ ਵਿੱਚ 403 ਸੀਟਾਂ ਉੱਤੇ ਚੋਣਾਂ ਹੋਈਆਂ ਸਨ। ਇਸ ਤੋਂ ਇਲਾਵਾ ਪੰਜਾਬ ਦੀਆਂ 117 ਸੀਟਾਂ, ਗੋਆ ਦੀਆਂ 40 ਸੀਟਾਂ, ਉਤਰਾਖੰਡ ਦੀਆਂ 70 ਸੀਟਾਂ, ਮਨੀਪੁਰ ਦੀਆਂ 60 ਸੀਟਾਂ ‘ਤੇ ਵੋਟਾਂ ਪਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment