ਨਵੀਂ ਦਿੱਲੀ: ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ।
ਬੈਠਕ ਤੋਂ ਪਹਿਲਾਂ ਟਿਕੈਤ ਨੇ ਦੱਸਿਆ ਹੈ ਕਿ ਉਹ ਮਮਤਾ ਬੈਨਰਜੀ ਨਾਲ ਸਥਾਨਕ ਕਿਸਾਨਾਂ, ਸਿਹਤ, ਖੇਤੀ ਸਬੰਧੀ ਮਸਲਿਆਂ ਬਾਰੇ ਗੱਲ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਹੈ ਕਿ ਸਰਕਾਰ ਨੂੰ ਬੰਗਾਲ ਦੇ ਕਿਸਾਨਾਂ ਨਾਲ ਨੇਮੀ ਤੌਰ ‘ਤੇ ਗੱਲ ਕਰਨੀ ਚਾਹੀਦੀ ਹੈ। ਟਿਕੈਤ ਨੇ ਕਿਹਾ ਕਿ ਯੂਪੀ ਵਿੱਚ ਕਿਸਾਨਾਂ ਦੀ ਹਰ ਮਹੀਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਹੁੰਦੀ ਹੈ। ਇਸ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿੰਦੇ ਹਨ ।
ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੈਠਕ ‘ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਨੂੰ ਤੇਜ ਕਰਨ ਅਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ ਰਾਕੇਸ਼ ਟਿਕੈਤ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ’ਚ ਮਿਲੀ ਜਿੱਤ ਲਈ ਵਧਾਈ ਦੇਣਗੇ।
ਰਾਕੇਸ਼ ਟਿਕੈਤ ਅੱਜ 3 ਵਜੇ ਦੇ ਕਰੀਬ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣਗੇ।