ਨਵੀਂ ਦਿੱਲੀ : ਦਿੱਲੀ ਚ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਤਰ੍ਹਾਂ ਤਰ੍ਹਾਂ ਦੀਆਂ ਬਿਆਨਬਾਜ਼ੀਆਂ ਸਾਹਮਣੇ ਆ ਰਹੀਆਂ ਹਨ। ਲਗਾਤਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਆਪਣੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਿਸਾਨ ਜਥੇਬੰਦੀ ਦੇ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਅੱਜ ਆਪਣਾ ਬਿਆਨ ਜਾਰੀ ਕਰਦਿਆਂ ਇਕ ਵਿਸ਼ੇਸ਼ ਮੰਗ ਕੀਤੀ ਗਈ ਹੈ।ਟਕੈਤ ਦਾ ਕਹਿਣਾ ਹੈ ਕਿ ਸੰਸਦ ਦੇ ਅੰਦਰ ਇਕ ਰਿਸਰਚ ਸੈਂਟਰ ਬਣਾਉਣਾ ਚਾਹੀਦਾ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ ਰਿਸਰਚ ਸੈਂਟਰ ਵੱਲੋਂ ਉੱਥੇ ਹੀ ਖੇਤੀ ਕਰ ਕੇ ਉਸ ਦੀ ਕਟਾਈ ਤੋਂ ਬਾਅਦ ਫਸਲ ਦੇ ਮੁਨਾਫ਼ੇ ਤੇ ਨੁਕਸਾਨ ਦੀ ਸਮੀਖਿਆ ਕੀਤੀ ਜਾਵੇ । ਟਕੈਤ ਨੇ ਬੋਲਦਿਆਂ ਕਿਹਾ ਕਿ ਪਿਛਲੇ ਸੱਤਰ ਸਾਲ ਤੋਂ ਕਿਸਾਨ ਘਾਟੇ ਦੀ ਖੇਤੀ ਕਰ ਰਿਹਾ ਹੈ ਅਤੇ ਅੱਜ ਕਿਸਾਨ ਜਾਗ ਚੁੱਕਿਆ ਹੈ ਅਤੇ ਕਿਸੇ ਵੀ ਹਾਲਤ ਵਿੱਚ ਆਪਣੇ ਹੱਕ ਲੈ ਕੇ ਰਹੇਗਾ । ਦੱਸ ਦਈਏ ਕਿ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਦਿੱਲੀ ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਮੌਤ ਹੋ ਜਾਣ ਦੇ ਬਾਵਜੂਦ ਵੀ ਸਰਕਾਰ ਤੇ ਇਸ ਪ੍ਰਦਰਸ਼ਨ ਦਾ ਕੋਈ ਅਸਰ ਨਹੀਂ ਹੋ ਰਿਹਾ । ਅਜਿਹੇ ਚ ਆਉਣ ਵਾਲੇ ਦਿਨੀਂ ਰਾਕੇਸ਼ ਟਕੈਤ ਦੇ ਬਿਆਨ ਦਾ ਕੀ ਮਤਲਬ ਕਢਿਆ ਜਾਂਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ