ਦਿਲ ਦੀ ਬਿਮਾਰੀ ਨਾਲ ਜੂਝ ਰਹੀ ਰਾਖੀ ਸਾਵੰਤ ਹਸਪਤਾਲ ਦਾਖਲ, ਹੁਣ ਕੀ ਹੈ ਹਾਲਤ?

Prabhjot Kaur
3 Min Read

ਨਿਊਜ਼ ਡੈਸਕ: ਗਲੈਮਰ ਦੀ ਦੁਨੀਆ ‘ਚ ਡਰਾਮਾ ਕੁਈਨ ਦੇ ਨਾਮ ਨਾਲ ਮਸ਼ਹੂਰ ਰਾਖੀ ਸਾਵੰਤ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਰਾਖੀ ਕਦੇ ਆਪਣੇ ਵਿਆਹ ਦੇ ਡਰਾਮੇ ਕਾਰਨ ਸੁਰਖੀਆਂ ‘ਚ ਰਹਿੰਦੀ ਹੈ ਤਾਂ ਕਦੇ ਆਪਣੀ ਡਰੈਸਿੰਗ ਸੈਂਸ ਕਾਰਨ। ਉਹ ਅਕਸਰ ਕੁਝ ਅਜਿਹਾ ਕਰਦੀ ਹੈ ਜਿਸ ਨਾਲ ਲੋਕਾਂ ਦਾ ਧਿਆਨ ਉਸ ਵੱਲ ਰਹਿੰਦਾ ਹੈ ਜਾਂ ਲੋਕ ਉਸ ਬਾਰੇ ਗੱਲ ਕਰਨ ਲਈ ਮਜਬੂਰ ਹੋ ਜਾਂਦੇ ਹਨ। ਪਰ ਇਸ ਵਾਰ ਰਾਖੀ ਇਨ੍ਹਾਂ ਸਾਰੀਆਂ ਗੱਲਾਂ ਕਾਰਨ ਨਹੀਂ ਸਗੋਂ ਆਪਣੀ ਸਿਹਤ ਕਾਰਨ ਸੁਰਖੀਆਂ ਵਿੱਚ ਹੈ।

ਆਪਣੇ ਸਟਾਈਲ ਅਤੇ ਬਿਆਨਾਂ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਰਾਖੀ ਸਾਵੰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਸਿਹਤ ਅਚਾਨਕ ਵਿਗੜ ਗਈ ਹੈ। ਹਸਪਤਾਲ ਤੋਂ ਉਸ ਦੀ ਤਸਵੀਰ ਵੀ ਸਾਹਮਣੇ ਆਈ ਹੈ। ਅਦਾਕਾਰਾ ਬੇਹੋਸ਼ੀ ਦੀ ਹਾਲਤ ‘ਚ ਨਜ਼ਰ ਆ ਰਹੀ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਰਾਖੀ ਹਸਪਤਾਲ ਦੇ ਬੈੱਡ ‘ਤੇ ਬੇਹੋਸ਼ ਪਈ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਦਿਲ ਦੀ ਬਿਮਾਰੀ ਤੋਂ ਪੀੜਤ ਹੈ। ਇੱਕ ਫੋਟੋ ਵਿੱਚ ਇੱਕ ਨਰਸ ਰਾਖੀ ਦਾ ਬੀਪੀ ਚੈੱਕ ਕਰਦੀ ਨਜ਼ਰ ਆ ਰਹੀ ਹੈ। ਰਾਖੀ ਦੀਆਂ ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਦੇਖ ਕੇ ਸਾਫ ਹੈ ਕਿ ਜਾਂ ਤਾਂ ਉਹ ਹੋਸ਼ ‘ਚ ਨਹੀਂ ਹੈ ਜਾਂ ਫਿਰ ਸੌਂ ਰਹੀ ਹੈ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਖੀ ਸਾਵੰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੋਵੇ। ਕੁਝ ਸਮਾਂ ਪਹਿਲਾਂ ਉਸ ਦੇ ਪੇਟ ਵਿੱਚ ਇੱਕ ਗੱਠ ਸੀ, ਜਿਸ ਲਈ ਉਸ ਨੂੰ ਆਪਰੇਸ਼ਨ ਲਈ ਦਾਖਲ ਕਰਵਾਇਆ ਗਿਆ ਸੀ। ਇਹ ਆਪਰੇਸ਼ਨ 4 ਘੰਟੇ ਤੱਕ ਚੱਲਿਆ।

ਜ਼ਿਕਰਯੋਗ ਹੈ ਕਿ ਕੁਝ  ਦਿਨ ਪਹਿਲਾਂ ਉਹ ਆਪਣੇ ਸਾਬਕਾ ਪਤੀ ਆਦਿਲ ਖਾਨ ਦੁਰਾਨੀ ‘ਤੇ ਟਿੱਪਣੀਆਂ ਨੂੰ ਲੈ ਕੇ ਸੁਰਖੀਆਂ ‘ਚ ਰਹੀ ਸੀ। ਰਾਖੀ ਕਾਫੀ ਸਮੇਂ ਤੋਂ ਦੁਬਈ ‘ਚ ਸੀ ਅਤੇ ਹੁਣ ਮੁੰਬਈ ਵਾਪਸ ਆ ਗਈ ਹੈ। ਅਭਿਨੇਤਰੀ ਦਾ ਕਹਿਣਾ ਹੈ ਕਿ ਉਹ ਆਪਣੀ ਨੌਕਰੀ ਕਾਰਨ ਲੰਬੇ ਸਮੇਂ ਤੱਕ ਦੁਬਈ ਵਿੱਚ ਰਹੀ। ਉੱਥੇ ਹੀ ਉਹ TikTok ‘ਤੇ ਵੀਡੀਓ ਵੀ ਬਣਾਉਂਦੀ ਸੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ। 

Share this Article
Leave a comment