ਚੰਡੀਗੜ੍ਹ: ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਹੈ। ਦਿੱਲੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁੜ ਪੈਰੋਲ ਮਿਲ ਗਈ ਹੈ। ਉਹ ਸਵੇਰੇ 5.30 ਵਜੇ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਨੀਪ੍ਰੀਤ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।
ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਗੁਰਮੀਤ ਸਿੰਘ ਨੂੰ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਸਿਰਸਾ ਸਥਿਤ ਡੇਰੇ ‘ਚ ਪਹੁੰਚ ਗਏ ਹਨ। ਰਾਮ ਰਹੀਮ 2017 ਤੋਂ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ ਹਨ। ਸਖ਼ਤ ਸੁਰੱਖਿਆ ਵਿਚਕਾਰ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।