ਰਾਮ ਰਹੀਮ ਜੇਲ੍ਹ ‘ਚੋਂ ਆਏ ਬਾਹਰ, ਪੁਲਿਸ ਸੁੱਖਿਆ ਨਾਲ ਰਵਾਨਾ ਹੋਏ ਗੁਰੂਗ੍ਰਾਮ ਲਈ

TeamGlobalPunjab
1 Min Read

ਰੋਹਤਕ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਸ ਦੌਰਾਨ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਲਿਜਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਇਸ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ‘ਚ ਰਹੇਗਾ ਤੇ ਆਪਣਾ ਜ਼ਿਆਦਾਤਰ ਸਮਾਂ ਡੇਰੇ ‘ਚ ਹੀ ਬਿਤਾਇਗਾ। ਸੁਨਾਰੀਆ ਜੇਲ੍ਹ ਤੇ ਆਸ-ਪਾਸ ਦੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਦੀ ਸਜ਼ਾ ਹੋਣ ਤੋਂ ਬਾਅਦ ਪਹਿਲੀ ਵਾਰ ਲੰਬੇ ਸਮੇਂ ਲਈ ਪੈਰੋਲ ਮਿਲੀ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਆਪਣੀ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ‘ਤੇ ਗੁਰੂਗ੍ਰਾਮ ਦੇ ਹਸਪਤਾਲ  ਭੇਜਿਆ ਗਿਆ ਸੀ।

ਦੋ ਦਿਨ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।

- Advertisement -

Share this Article
Leave a comment