ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫਰਲੋ, ਤੜਕਸਾਰ ਹੀ ਸੁਨਾਰੀਆ ਜੇਲ੍ਹ ਤੋਂ ਸਿਰਸਾ ਲਈ ਰਵਾਨਾ

Global Team
2 Min Read

ਚੰਡੀਗੜ੍ਹ: ਗੁਰਮੀਤ ਰਾਮ ਰਹੀਮ ਨੂੰ ਬੁੱਧਵਾਰ ਸਵੇਰੇ ਸੁਨਾਰੀਆ ਜੇਲ੍ਹ ਤੋਂ 21 ਦਿਨਾਂ ਦੀ ਫਰਲੋ ‘ਤੇ ਸਿਰਸਾ ਸਥਿਤ ਉਨ੍ਹਾਂ ਦੇ ਆਸ਼ਰਮ ਲਈ ਰਿਹਾਅ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਬਾਬਾ ਨੂੰ ਸਿੱਧੇ ਉਨ੍ਹਾਂ ਦੇ ਸਿਰਸਾ ਆਸ਼ਰਮ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਤੱਕ ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਫਰਲੋ ਅਤੇ ਪੈਰੋਲ ‘ਤੇ ਭੇਜਿਆ ਜਾਂਦਾ ਸੀ, ਪਰ ਇਸ ਵਾਰ ਉਸਨੂੰ ਸਿਰਸਾ ਸਥਿਤ ਉਸਦੇ ਮੁੱਖ ਆਸ਼ਰਮ ਵਿੱਚ ਵਾਪਿਸ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਛੁੱਟੀ ‘ਤੇ ਜਾਣ ਤੋਂ ਪਹਿਲਾਂ, ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਦੁਆਰਾ ਨਿਰਧਾਰਿਤ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।

ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਿਰਸਾ ਵਿੱਚ ਉਸਦੇ ਆਸ਼ਰਮ ਦੇ ਆਲੇ-ਦੁਆਲੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ, ਗੁਰਮੀਤ ਰਾਮ ਰਹੀਮ ਸਿਰਸਾ ਆਸ਼ਰਮ ਵਿੱਚ 21 ਦਿਨ ਬਿਤਾਉਣਗੇ, ਜਿਸ ਤੋਂ ਬਾਅਦ ਉਹ ਜੇਲ੍ਹ ਵਾਪਿਸ ਆ ਜਾਉਣਗੇ।

ਦੱਸਿਆ ਜਾ ਰਿਹਾ ਹੈ ਕਿ 29 ਅਪ੍ਰੈਲ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ ਹੈ। ਇਸ ਤੋਂ ਪਹਿਲਾਂ ਸੌਦਾ ਸਾਧ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਮੌਕੇ ਡੇਰੇ ਵਿੱਚ ਇੱਕ ਵੱਡਾ ਪ੍ਰੋਗਰਾਮ ਹੋਣ ਦੀ ਸੰਭਾਵਨਾ ਹੈ।  ਪਿਛਲੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸੌਦਾ ਸਾਧ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਸੌਦਾ ਸਾਧ ਨੂੰ 14ਵੀਂ ਵਾਰ ਪੈਰੋਲ ਅਤੇ ਫਰਲੋ ਮਿਲੀ ਹੈ। ਸੌਦਾ ਸਾਧ ਦੀ ਗੋਦ ਲਈ ਧੀ ਹਨੀਪ੍ਰੀਤ ਸਿਰਸਾ ਤੋਂ ਉਸ ਨੂੰ ਲੈਣ ਲਈ ਪਹੁੰਚੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment