ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਸੂਤਰਾਂ ਮੁਤਾਬਕ ਰਾਮ ਰਹੀਮ ਸਵੇਰੇ 6 ਵਜੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਤੇ ਮਾਂ ਨੂੰ ਮਿਲਣ ਲਈ ਗੁੜਗਾਓਂ ਰਵਾਨਾ ਹੋ ਗਿਆ। ਰਾਮ ਰਹੀਮ ਨੂੰ ਪੁਲਿਸ ਹਿਰਾਸਤ ‘ਚ 48 ਘੰਟੇ ਦੀ ਪੈਰੋਲ ਮਿਲੀ ਹੈ।
ਰਾਮ ਰਹੀਮ ਨੇ ਆਪਣੀ ਮਾਂ ਦੇ ਬੀਮਾਰ ਹੋਣ ਦਾ ਹਵਾਲਾ ਦਿੰਦੇ ਹੋਏ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ।
ਦੱਸ ਦਈਏ ਕੁਝ ਦਿਨ ਪਹਿਲਾਂ ਰਾਮ ਰਹੀਮ ਨੂੰ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਪੀਜੀਆਈ ਰੋਹਤਕ ਵਿੱਚ ਸ਼ਿਫਟ ਕੀਤਾ ਗਿਆ ਸੀ। ਪੀਜੀਆਈ ਦੇ ਮੈਡੀਕਲ ਬੋਰਡ ਨੇ ਰਾਮ ਰਹੀਮ ਦੀ ਜਾਂਚ ਤੋਂ ਬਾਅਦ ਉਸਨੂੰ ਵਾਪਸ ਜੇਲ੍ਹ ਭੇਜ ਦਿੱਤਾ ਸੀ।
ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਰਾਮ ਰਹੀਮ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਉਸਨੂੰ ਸਖਤ ਸੁਰੱਖਿਆ ਤੇ ਬਹੁਤ ਹੀ ਗੁਪਤ ਤਰੀਕੇ ਨਾਲ ਗੁਰੁਗਰਾਮ ਦੇ ਮੇਦਾਂਤਾ ‘ਚ ਲਜਾਇਆ ਗਿਆ ਸੀ।