ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਕੱਲ੍ਹ ਸੁਨਾਰੀਆ ਜੇਲ੍ਹ ‘ਚ ਹੋਵੇਗੀ ਪੁੱਛਗਿੱਛ

TeamGlobalPunjab
1 Min Read

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਕੱਲ੍ਹ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਹੋਵੇਗੀ। ਇਸ ਦੇ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ।SIT ਨੇ ਸਵਾਲਾਂ ਦੀ ਲੰਮੀ ਸੂਚੀ ਤਿਆਰ ਕੀਤੀ ਹੈ। ਇਸ ਵਿੱਚ ਕਰੀਬ 100 ਸਵਾਲ ਪੁੱਛੇ ਜਾ ਰਹੇ ਹਨ। ਐਸਆਈਟੀ ਰਾਮ ਰਹੀਮ ਤੋਂ ਡੇਰੇ ਦੀ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਦੇ ਠਿਕਾਣਿਆਂ ਬਾਰੇ ਵੀ ਪੁੱਛਗਿੱਛ ਕਰੇਗੀ ਜੋ ਬੇਅਦਬੀ ਮਾਮਲੇ ਵਿੱਚ ਭਗੌੜੇ ਹਨ।

ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਵਿੱਚ ਐਸਆਈਟੀ ਨੇ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰਨੀ ਸੀ, ਹਾਲਾਂਕਿ ਰਾਮ ਰਹੀਮ ਦੇ ਵਕੀਲ ਹਾਈਕੋਰਟ ਗਏ ਸਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਐਸਆਈਟੀ ਨੂੰ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾਣ ਲਈ ਕਿਹਾ ਗਿਆ।

Share this Article
Leave a comment