ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਕੀਤਾ ਖੁਲ੍ਹਾ ਚੈਲੰਜ, ਕੁਲਦੀਪ ਧਾਲੀਵਾਲ ਨੇ ਦਿਤਾ ਜਵਾਬ

Rajneet Kaur
2 Min Read

ਚੰਡੀਗੜ੍ਹ:  ਪੈਰੋਲ ਉਤੇ ਬਾਹਰ ਆਏ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਖੁਲ੍ਹਾ ਚੈਲੰਜ ਕੀਤਾ ਹੈ।  ਰਾਮ ਰਹੀਮ ਨੇ ਕਿਹਾ ਹੈ ਮੇਰਾ ਵਿਰੋਧ ਕਰਨ ਵਾਲਿਉ ਪਹਿਲਾਂ ਆਪਣੇ ਧਰਮ ਵਾਲਿਆਂ ਦਾ ਹੀ ਨਸ਼ਾ ਛੁੱਡਾ ਲਓ। ਜੇਕਰ ਤੁਸੀਂ ਨਸ਼ਾ ਛੁਡਾ ਲੈਂਦੇ ਹੋ ਤਾਂ ਤੁਹਾਡੇ ਨੰਬਰ ਬਣ ਜਾਣਗੇ ਅਤੇ ਤੁਸੀਂ ਇੱਕ ਨੰਬਰ ਉਤੇ ਆ ਜਾਵੋਗੇ। ਰਾਮ ਰਹੀਮ ਨੇ ਕਿਹਾ ਕਿ ਸਾਡਾ ਚੈਲਿੰਜ ਹੈ ਖੁਲੇ ਮੈਦਾਨ ਵਿੱਚ ਆ ਜਾਓ। ਇੱਕ ਵਾਰ ਸਮਾਜ ਨੂੰ ਤਾਂ ਸੁਧਾਰ ਲਓ।

ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ ਪੈਰੋਲ ਉਤੇ ਬਾਹਰ ਹੈ। ਉਹ ਯੂਪੀ ਦੇ ਆਸ਼ਰਮ ਵਿਖੇ ਰਹਿ ਰਿਹਾ ਹੈ ਅਤੇ ਬੀਤੇ ਦਿਨੀਂ ਰਾਮ ਰਹੀਮ ਨੇ ਬਠਿੰਡਾ ਦੇ ਡੇਰਾ ਸਲਾਬਤਪੁਰਾ ਵਿਖੇ ਆਨਲਾਈਨ ਸਤਸੰਗ ਕੀਤਾ ਸੀ, ਜਿਸ ਦਾ ਕਾਫੀ ਵਿਰੋਧ ਹੋਇਆ ਸੀ।

ਇਸ ਦੇ ਜਵਾਬ ਵਿੱਚ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਾਮ ਰਹੀਮ ਨੂੰ ਸਾਡੇ ਧਰਮ ਬਾਰੇ ਬੋਲਣ ਦਾ ਕੀ ਹੱਕ ਹੈ? ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਲੱਗੇ ਹੋਏ ਹਾਂ। ਸਾਡੇ ਕੋਲ ਸ਼੍ਰੋਮਣੀ ਕਮੇਟੀ ਹੈ ਅਤੇ ਸਰਕਾਰ ਵੀ ਲੱਗੀ ਹੋਈ ਹੈ। ਸਾਨੂੰ ਰਾਮ ਰਹੀਮ ਤੋਂ ਸੇਧ ਲੈਣ ਦੀ ਲੋੜ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment