ਰੋਹਤਕ: ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ‘ਚ ਹਰਿਆਣਾ ਸਰਕਾਰ ਨੇ 10 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਸੌਦਾ ਸਾਧ 20 ਜਨਵਰੀ ਨੂੰ ਹੀ 50 ਦਿਨਾਂ ਲਈ ਪੈਰੋਲ ‘ਤੇ ਬਾਹਰ ਆਇਆ ਸੀ। ਯਾਨੀ ਹੁਣ ਡੇਰਾ ਮੁਖੀ 60 ਦਿਨਾਂ ਤੱਕ ਬਾਹਰ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਨੂੰ 9ਵੀਂ ਵਾਰ ਪੈਰੋਲ ਮਿਲੀ ਹੈ।
ਹਰਿਆਣਾ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਨ੍ਹਾਂ ਅਪਰਾਧੀਆਂ ਨੂੰ ਤਾ ਉਮਰ ਜੇਲ੍ਹ, 10 ਸਾਲ ਜਾਂ ਇਸ ਤੋਂ ਵੱਧ ਦੇ ਸਮੇਂ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 60 ਦਿਨ ਅਤੇ ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ, ਪੰਜ ਸਾਲ ਤੋਂ ਉੱਪਰ ਤੇ 10 ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 45 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਇਸ ਤਰ੍ਹਾ, ਜਿਨ੍ਹਾਂ ਅਪਰਾਧੀਆਂ ਨੂੰ ਪੰਜ ਸਾਲ ਤੋਂ ਘੱਟ ਦੀ ਸਜਾ ਸੁਣਾਈ ਗਈ ਹੈ, ਉਨ੍ਹਾਂ ਨੂੰ 30 ਦਿਨ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਨੇ ਅੱਗੇ ਦਸਿਆ ਕਿ ਜਿਨ੍ਹਾਂ ਅਪਰਾਧੀਆਂ ‘ਤੇ ਜੁਰਮਾਨਾ ਭੁਗਤਾਨ ਨਾ ਕਰਨ ‘ਤੇ ਸਜਾ ਹੋਈ ਹੈ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ। ਜਿਨ੍ਹਾਂ ਅਪਰਾਧੀਆਂ ਨੂੰ ਹਰਿਆਣਾ ‘ਚ ਅਪਰਾਧਿਕ ਨਿਆਂ ਖੇਤਰ ਦੇ ਕੋਰਟਾਂ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ ਪਰ ਹਰਿਆਣਾ ਦੇ ਬਾਹਰ ਜੇਲ੍ਹਾਂ ਵਿਚ ਆਪਣੀ ਸਜਾ ਕੱਟ ਰਹੇ ਹਨ, ਉਹ ਵੀ ਉਪਰੋਕਤ ਪੈਮਾਨੇ ਅਨੁਸਾਰ ਇਹ ਛੋਟ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਉਨ੍ਹਾਂ ਨੇ ਦਸਿਆ ਕਿ ਜੋ ਅਪਰਾਧੀ ਜਮਾਨਤ ‘ਤੇ ਹਨ, ਉਨ੍ਹਾਂ ਨੂੰ ਇਹ ਛੋਟ ਨਹੀਂ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।