ਚੰਡੀਗੜ੍ਹ: ਬੇਅਦਬੀ ਮਾਮਲੇ ਦੀ ਜਾਂਚ SIT ਤੋਂ CBI ਨੂੰ ਦੇਣ ਸਬੰਧੀ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਵਾਇਆ ਹੈ। ਦਾਖਲ ਕੀਤੇ ਗਏ ਜਵਾਬ ’ਤੇ ਹੁਣ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਤੋਂ ਜਵਾਬ ਮੰਗਿਆ ਹੈ।
ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਸਰਕਾਰ ਨੇ ਇਹ ਮਾਮਲਾ CBI ਜਾਂਚ ਦੇ ਹੁਕਮਾਂ ਨੂੰ ਵਾਪਸ ਲੈਂਦਿਆਂ ਵਿਧਾਨ ਸਭਾ, ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਵਿੱਚ ਮਤਾ ਪਾਸ ਕਰਵਾਇਆ ਸੀ ਤੇ ਇਸ ‘ਤੇ ਸੁਪਰੀਮ ਕੋਰਟ ਆਪਣੀ ਮੋਹਰ ਲਗਾ ਚੁੱਕਿਆ ਸੀ।
ਉਹਨਾਂ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਤੋਂ ਬਾਅਦ ਮਾਮਲੇ ਵਿੱਚ ਡੇਰਾ ਮੁਖੀ ਵੱਲੋਂ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ, ਅਜਿਹੇ ‘ਚ ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਜੋ ਮਾਮਲੇ ਦਰਜ ਕੀਤੇ ਗਏ ਹਨ, ਉਸ ਦੀ ਜਾਂਚ ਪੰਜਾਬ ਸਰਕਾਰ ਦੀ SIT ਦੀ ਬਜਾਏ CBI ਤੋਂ ਕਰਵਾਉਣ ਦੀ ਮੰਗ ਕੀਤੀ ਹੈ।