ਜਲੰਧਰ ‘ਚ ਦਰਜ FIR ਦੇ ਖਿਲਾਫ ਰਾਮ ਰਹੀਮ ਪਹੁੰਚਿਆ ਹਾਈਕੋਰਟ

Rajneet Kaur
2 Min Read

ਸਿਰਸਾ:  ਜਲੰਧਰ ‘ਚ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ। ਹੁਣ ਰਾਮ ਰਹੀਮ ਇਸ FIR ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਵਿਰੁੱਧ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ।

ਰਾਮ ਰਹੀਮ ਦਾ ਕਹਿਣਾ ਹੈ ਕਿ  ਜਿਸ ਵੀਡੀਓ ਨੂੰ ਆਧਾਰ ਬਣਾਇਆ ਗਿਆ ਹੈ, ਉਸ ਨੂੰ ਪੂਰਾ ਨਹੀਂ ਦੇਖਿਆ ਗਿਆ ਹੈ, ਪਰ ਅੱਧਾ ਅਧੂਰਾ ਬਿਆਨ ਸੁਣ ਕੇ ਐਫਆਈਆਰ ਦਰਜ ਕੀਤੀ ਗਈ ਹੈ। ਹਾਈਕੋਰਟ ਇਸ ਪਟੀਸ਼ਨ ‘ਤੇ ਕੁਝ ਸਮੇਂ ਬਾਅਦ ਸੁਣਵਾਈ ਕਰੇਗੀ।

ਡੇਰਾ ਸੱਚਾ ਸੌਦਾ ਦਾ ਦਾਅਵਾ ਹੈ ਕਿ ਉਨ੍ਹਾਂ ਖ਼ਿਲਾਫ਼ ਤੱਥਾਂ ਦੇ ਉਲਟ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਅਦਾਲਤ ‘ਚ ਦਾਇਰ ਕੀਤੀ ਗਈ ਅਪੀਲ ‘ਚ ਡੇਰਾ ਸੱਚਾ ਸੌਦਾ ਨੇ ਕਿਹਾ ਹੈ ਕਿ ਜਿਸ ਵੀਡੀਓ ਦੇ ਆਧਾਰ ‘ਤੇ ਰਾਮ ਰਹੀਮ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ, ਉਸ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਰਾਮ ਰਹੀਮ ਨੇ ਹਾਲ ਹੀ ‘ਚ ਪੈਰੋਲ ‘ਤੇ ਰਹਿੰਦਿਆਂ 5 ਫਰਵਰੀ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਨੂੰ ਯੂਟਿਊਬ ਚੈਨਲ ਰਾਹੀਂ ਸਾਂਝਾ ਕੀਤਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment