‘ਚਿੱਟੀ ਦਾੜੀ’ ਨੇ ਉਡਾਈ ਰਾਮ ਰਹੀਮ ਦੀ ਨੀਂਦ, ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ ਮਾਮਲਾ

TeamGlobalPunjab
1 Min Read

ਰੋਹਤਕ : ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ‘ਚ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਇੱਕ ਵਾਰੀ ਮੁੜ ਚਰਚਾ ਵਿੱਚ ਹੈ। ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ  ਨੂੰ ਹੁਣ ਚਿੱਟੀ ਦਾੜੀ ਸਤਾਉਣ ਲੱਗੀ ਹੈ। ਇਸ ਲਈ ਰਾਮ ਰਹੀਮ ਵਲੋਂ ਲਗਾਤਾਰ ਦਾੜੀ ਨੂੰ ਕਾਲੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਜੇਲ੍ਹ ਅਧਿਕਾਰੀਆ ਵਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜਿਸ ਤੋਂ ਬਾਅਦ ਮਾਮਲਾ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜ ਗਿਆ ਹੈ।

ਰਾਮ ਰਹੀਮ ਵੱਲੋਂ ਦਾੜੀ ਕਾਲੀ ਕਰਨ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਸ ਵੇਲੇ ਚੁੱਕਿਆ ਗਿਆ ਜਦੋਂ 3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇੱਥੇ ਜੇਲ੍ਹ ਦਾ ਨਿਰੀਖਣ ਕੀਤਾ। ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਫਿਲਹਾਲ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਸ ਮਾਮਲੇ ‘ਤੇ ਫੈਸਲਾ ਬਾਕੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਚੈਕਅੱਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿੱਚ ਰਿਹਾ ਸੀ। ਇਸ ਮਾਮਲੇ ‘ਚ ਡੀਐਸਪੀ ਨੂੰ ਵੀ ਸਸਪੈਂਡ ਕੀਤਾ ਜਾ ਚੁੱਕਿਆ ਹੈ।

Share this Article
Leave a comment