ਨਿਊਜ਼ ਡੈਸਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਇੱਕ ਵਾਰ ਫਿਰ ਸਾਫ਼ ਹੋ ਗਿਆ ਹੈ। ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਮੰਗਲਵਾਰ ਸਵੇਰੇ ਉਹ ਯੂਪੀ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਬਰਨਵਾ ਆਸ਼ਰਮ ਜਾ ਸਕਦੇ ਹਨ। ਫਰਲੋ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜੇਲ੍ਹ ਦੇ ਆਲੇ ਦੁਆਲੇ ਚੌਕਸੀ ਵਧਾ ਦਿੱਤੀ ਹੈ। ਦਸ ਦਈਏ ਕਿ ਡੇਰਾ ਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਫਰਲੋ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਵੀ ਕਈ ਵਾਰ ਰਾਮ ਰਹੀਮ ਰਾਹਤ ਦੇ ਨਾਂ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਉਸ ‘ਤੇ ਬਲਾਤਕਾਰ ਦਾ ਦੋਸ਼ ਹੈ। ਹਿੰਸਾ ਭੜਕਾਉਣ ਵਿੱਚ ਵੀ ਉਸਦਾ ਹੱਥ ਮੰਨਿਆ ਜਾਂਦਾ ਹੈ। ਪਰ ਹੁਣ ਤੱਕ ਉਹ ਸੱਤਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 2017 ‘ਚ ਸਜ਼ਾ ਹੋਈ ਸੀ। ਉਸ ਨੂੰ ਬਲਾਤਕਾਰ ਦੇ ਕੇਸ ਵਿੱਚ 20 ਸਾਲ ਦੀ ਕੈਦ ਅਤੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪਰ ਹੁਣ ਤੱਕ ਉਸ ਨੂੰ ਸੱਤ ਵਾਰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ, ਕਦੇ ਪੈਰੋਲ ਅਤੇ ਕਦੇ ਫਰਲੋ ਦੇ ਰੂਪ ਵਿੱਚ ਰਾਹਤ ਮਿਲੀ ਹੈ। ਇਸ ਸਾਲ ਜੁਲਾਈ ‘ਚ ਵੀ ਰਾਮ ਰਹੀਮ ਨੂੰ ਪੈਰੋਲ ‘ਤੇ ਬਾਹਰਭੇਜਿਆ ਗਿਆ ਸੀ।
ਇਹ ਵੀ ਪੜ੍ਹੋ : Himachal News: ਹਿਮਾਚਲ ‘ਚ ਸਰਕਾਰੀ ਤਬਾਦਲਿਆਂ ‘ਤੇ ਮੁਕੰਮਲ ਪਾਬੰਦੀ, ਹਦਾਇਤਾਂ ਜਾਰੀ
20 ਅਕਤੂਬਰ 2020: ਆਪਣੀ ਮਾਂ ਨੂੰ ਮਿਲਣ ਲਈ ਇੱਕ ਦਿਨ ਲਈ ਪੈਰੋਲ ਮਿਲੀ।
- Advertisement -
12 ਮਈ 2021: ਬਲੱਡ ਪ੍ਰੈਸ਼ਰ ਅਤੇ ਬੇਚੈਨੀ ਦੀ ਸ਼ਿਕਾਇਤ ‘ਤੇ ਜਾਂਚ ਲਈ ਪੀਜੀਆਈ ਲਿਆਂਦਾ ਗਿਆ।
17 ਮਈ 2021: ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ। ਉਸ ਨੂੰ ਪੁਲਿਸ ਸੁਰੱਖਿਆ ਹੇਠ ਗੁਰੂਗ੍ਰਾਮ ਲਿਜਾਇਆ ਗਿਆ।
3 ਜੂਨ, 2021: ਪੇਟ ਦਰਦ ਦੀ ਸ਼ਿਕਾਇਤ ‘ਤੇ ਪੀਜੀਆਈ ਲਿਆਂਦਾ ਗਿਆ।
8 ਜੂਨ, 2021: ਸਿਹਤ ਜਾਂਚ ਲਈ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਲਿਜਾਇਆ ਗਿਆ।
13 ਜੁਲਾਈ 2021: ਜਾਂਚ ਲਈ ਏਮਜ਼ ਲਿਜਾਇਆ ਗਿਆ। ਉਸ ਦੀ ਵਾਪਸੀ ਯਾਤਰਾ ਦੌਰਾਨ ਦੋ ਔਰਤਾਂ ਨਾਲ ਕਥਿਤ ਮੁਲਾਕਾਤ ਦੀ ਜਾਂਚ ਕੀਤੀ ਜਾ ਰਹੀ ਹੈ।
- Advertisement -
ਫਰਵਰੀ 2022: 21 ਦਿਨਾਂ ਲਈ ਪੈਰੋਲ ਮਿਲੀ।
ਜੂਨ 2022: 30 ਦਿਨਾਂ ਲਈ ਪੈਰੋਲ ਮਿਲੀ।
ਅਕਤੂਬਰ 2022: 40 ਦਿਨਾਂ ਲਈ ਪੈਰੋਲ ਮਿਲੀ।
21 ਜਨਵਰੀ 2023: 40 ਦਿਨਾਂ ਲਈ ਪੈਰੋਲ ਮਿਲੀ।
20 ਜੁਲਾਈ 2023: 30 ਦਿਨਾਂ ਲਈ ਪੈਰੋਲ ਮਿਲੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.