ਰੋਹਤਕ : ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਚ ਸਜਾ ਕਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਪੈਟਰੋਲ ਲਈ ਕੀਤੀ ਗਈ ਮੰਗ ਅਜ ਇਕ ਵਾਰ ਫਿਰ ਰਦ ਹੋ ਗਈ ਹੈ । ਇਸ ਨੂੰ ਲੈ ਕੇ ਹੁਣ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਰਾਮ ਰਹੀਮ ਵਲੋਂ ਆਪਣੀ ਮਾਂ ਬਿਮਾਰ ਹੋਣ ਦੀ ਗਲ ਕਹਿ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ ਪਰ ਉਹ ਠੀਕ ਸਨ ਜਿਸ ਕਾਰਨ ਇਹ ਪੈਰੋਲ ਨਹੀਂ ਦਿੱਤੀ ਗਈ ।
ਰਣਜੀਤ ਸਿੰਘ ਨੇ ਕਿਹਾ ਕਿ ਇਹ ਪੈਰੋਲ ਕਨੂੰਨੀ ਪ੍ਰਕਿਰਿਆ ਰਾਹੀਂ ਖਾਰਜ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਇਸ ਵਿੱਚ ਕੋਈ ਯੋਗਦਾਨ ਨਹੀਂ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੇਸ਼ ਵਿੱਚ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ ਅਤੇ ਰਾਮ ਰਹੀਮ ਦੇ ਬਾਹਰ ਆਉਣ ਤੇ ਉਥੇ ਇਕੱਠ ਹੋ ਜਾਵੇਗਾ ਜਿਸ ਨਾਲ ਕਨੂੰਨ ਟੁਟੇਗਾ।
ਜੇਲ੍ਹ ਮੰਤਰੀ ਨੇ ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੇ ਵੀ ਸਖਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਕੁਝ ਵੀ ਕਹੇ ਇਸ ਨਾਲ ਉਨ੍ਹਾਂ ਨੂੰ ਫਰਕ ਨਹੀਂ ਪੈਂਦਾ ਹਰਿਆਣਾ ਸਰਕਾਰ ਬਿਨਾਂ ਕਿਸੇ ਦਬਾਅ ਤੋਂ ਕੰਮ ਕਰਦੀ ਹੈ ।